26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਾਧੋਪੁਰ ਥਰਿਆਲ ਵਾਇਆ ਗੂੜਾ ਖੁਰਦ ਨੂੰ ਨਹਿਰ ਕਿਨਾਰੇ ਜਾਂਦੀ ਸੜਕ ਬਣੀ ਨਰਕ

ਮਾਧੋਪੁਰ, 25 ਅਗਸਤ (ਮਹਿਰਾ)-ਮਾਧੋਪੁਰ-ਥਰਿਆਲ ਵਾਇਆ ਗੂੜਾ ਖੁਰਦ ਨੂੰ ਨਹਿਰ ਦੇ ਕਿਨਾਰੇ-ਕਿਨਾਰੇ ਜੋੜਨ ਵਾਲੀ ਮੁੱਖ ਕੱਚੀ ਸੜਕ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਅਜੀਤ ਡੈਸਕ 26-08-2026
ਮਾਧੋਪੁਰ, 25 ਅਗਸਤ (ਮਹਿਰਾ)-ਮਾਧੋਪੁਰ-ਥਰਿਆਲ ਵਾਇਆ ਗੂੜਾ ਖੁਰਦ ਨੂੰ ਨਹਿਰ ਦੇ ਕਿਨਾਰੇ-ਕਿਨਾਰੇ ਜੋੜਨ ਵਾਲੀ ਮੁੱਖ ਕੱਚੀ ਸੜਕ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੀਂਹ ਦੇ ਇਸ ਮੌਸਮ ਵਿਚ ਸੜਕ ਦੀ ਹਾਲਤ ਇੰਨ੍ਹੀ ਖ਼ਰਾਬ ਹੋ ਚੁੱਕੀ ਹੈ ਕਿ ਥਾਂ-ਥਾਂ ’ਤੇ ਡੂੰਘੇ ਟੋਏ ਬਣ ਗਏ ਹਨ, ਜਿਸ ਕਾਰਨ ਲੰਘਣਾ ਵੀ ਖ਼ਤਰੇ ਤੋਂ ਖਾਲੀ ਨਹੀਂ ਰਿਹਾ । ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਮੀਂਹ ਦੇ ਦਿਨਾਂ ਵਿਚ ਇਸ ਰਸਤੇ ਤੋਂ ਲੰਘਣ ਸਮੇਂ ਹਰ ਵੇਲੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ। ਮੋਟਰਸਾਈਕਲ ਤੇ ਹੋਰ ਵਾਹਨ ਚਾਲਕ ਪਾਣੀ ਨਾਲ ਭਰੇ ਟੋਇਆਂ ਵਿਚ ਫਸ ਕੇ ਡਿੱਗ ਰਹੇ ਹਨ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਸੜਕ ਦੀ ਹਾਲਤ ਨੂੰ ਸੁਧਾਰਨ ਲਈ ਇਸ ਨੂੰ ਜਲਦ ਤੋਂ ਜਲਦ ਪੱਕਾ ਕਰਵਾਇਆ ਜਾਵੇ । ਇਸ ਮੌਕੇ ਹਲਕੇ ਦੇ ਭਾਜਪਾ ਬਲਾਕ ਸੰਮਤੀ ਮੈਂਬਰ ਹਰੀਸ਼ ਕੁਮਾਰ ਸੰਮਾ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਇਜ਼ ਦੱਸਦਿਆਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜ ਪ੍ਰਣਾਲੀ ‘ਤੇ ਤਿੱਖੇ ਨਿਸ਼ਾਨੇ ਸਾਧੇ । ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਮੋਰਚੇ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ । ਸਰਕਾਰ ਦੀ ਅਣਗਹਿਲੀ ਕਾਰਨ ਲੋਕ ਬੁਨਿਆਦੀ ਸਹੂਲਤਾਂ ਅਤੇ ਸੜਕਾਂ ਦੀ ਮਾੜੀ ਹਾਲਤ ਕਾਰਨ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ । ਭਾਜਪਾ ਆਗੂ ਅਤੇ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਸੜਕ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਨਾ ਕੀਤਾ ਗਿਆ, ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ ।
ਪਿਛਲੀ ਖ਼ਬਰ ਸਮਾਜ ਸੇਵਕ ਸ੍ਰੀਜਲ ਗੁਪਤਾ ਦੇ ਯਤਨਾਂ ਸਦਕਾ ਲਾਇਨਜ਼ ਕਲੱਬ ਪਠਾਨਕੋਟ ਪ੍ਰਾਈਡ ਵਲੋਂ ਮੁਫ਼ਤ ਦੁਰਘਟਨਾ ਬੀਮਾ ਕੈਂਪ ਅਗਲੀ ਖ਼ਬਰ ਮਹਾਜਨ ਯੁਵਾ ਵਿੰਗ ਵਲੋਂ ਚਾਹ ’ਤੇ ਚਰਚਾ ਪ੍ਰੋਗਰਾਮ ਨੌਜਵਾਨਾਂ ਨੂੰ ਸਮਾਜ ਸੇਵਾ ਲਈ ਕੀਤਾ ਉਤਸ਼ਾਹਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।