27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਾਅਦੇ ਪੂਰੇ ਕਰਕੇ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਨੂੰ ਦਿੱਤਾ ਕਰਾਰਾ ਜਵਾਬ- ਰੇਖਾ ਮਣੀ ਸ਼ਰਮਾ

ਪਠਾਨਕੋਟ, 26 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਜਨਤਾ ਦਾ ਭਰੋਸਾ ਮਜ਼ਬੂਤ ਕੀਤਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਨੈਸ਼ਨਲ ਕੌਂਸਲ ਤੇ ਨੈਸ਼ਨਲ ਐਗਜ਼ਿਕਿਊਟਿਵ ਮੈਂਬਰ ਰੇਖਾ ਮਣੀ ਸ਼ਰਮਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਹੀ।

ਰੇਖਾ ਮਣੀ ਸ਼ਰਮਾ 27-08-2026
ਪਠਾਨਕੋਟ, 26 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਜਨਤਾ ਦਾ ਭਰੋਸਾ ਮਜ਼ਬੂਤ ਕੀਤਾ ਹੈ। ਇਹ ਗੱਲ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਨੈਸ਼ਨਲ ਕੌਂਸਲ ਤੇ ਨੈਸ਼ਨਲ ਐਗਜ਼ਿਕਿਊਟਿਵ ਮੈਂਬਰ ਰੇਖਾ ਮਣੀ ਸ਼ਰਮਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਹੀ। ਰੇਖਾ ਮਣੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਗੰਭੀਰਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਹਿੱਤੈਸ਼ੀ ਕੰਮ ਵਿਰੋਧੀ ਪਾਰਟੀਆਂ ਦੇ ਉਨ੍ਹਾਂ ਦੋਸ਼ਾਂ ਦਾ ਵੀ ਜਵਾਬ ਹਨ, ਜਿਨ੍ਹਾਂ ਵਿਚ ਸਰਕਾਰ ’ਤੇ ਸਿਰਫ਼ ਵਾਅਦੇ ਕਰਨ ਦੇ ਇਲਜ਼ਾਮ ਲਗਾਏ ਜਾਂਦੇ ਸਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ।ਉਨ੍ਹਾਂ ਭਰੋਸਾ ਜਿਤਾਇਆ ਕਿ ਜਨਤਾ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਅਤੇ ਲੋਕ ਹਿੱਤ ਦੀ ਰਾਜਨੀਤੀ ਦਾ ਸਮਰਥਨ ਕਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਭਾਰੀ ਜਿੱਤ ਦਿਵਾਏਗੀ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਨੇ ਡੀ.ਏ. ਸੰਬੰਧੀ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ... ਅਗਲੀ ਖ਼ਬਰ ਪੰਜਾਬ ਵਿਚ ਕਾਂਗਰਸ ਦਾ ਮਾਹੌਲ-ਸੰਜੀਵ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।