ਪਿੰਡ ਸਿਹੋੜਾ ਕਲਾਂ ਨੂੰ ਮਿਲਿਆ ਮੁੱਖ ਮੰਤਰੀ ਖੇਡ ਗਰਾਊਂਡ ਦਾ ਤੋਹਫ਼ਾ
ਤਾਰਾਗੜ੍ਹ, 26 ਅਗਸਤ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਿਹੋੜਾ ਕਲਾਂ ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੰਦਿਆਂ ਕਰੀਬ 40 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਮੁੱਖ ਮੰਤਰੀ ਖੇਡ ਗਰਾਊਂਡ ਅੱਜ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਵਿਸ਼ੇਸ਼ ਸਮਾਗਮ ਦੌਰਾਨ ਰੌਸ਼ਨੀਆਂ ਨਾਲ ਜਗਮਗਾਉਂਦੇ ਇਸ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ।
ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਕਟਾਰੂਚੱਕ। ਤਸਵੀਰ: ਸੋਹਨ ਲਾਲ
27-08-2026