28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ 300 ਗੱਡੀਆਂ ਦਾ ਕਾਫ਼ਲਾ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਹੋਵੇਗਾ ਰਵਾਨਾ

ਫ਼ਤਹਿਗੜ੍ਹ ਚੂੜੀਆਂ, 27 ਅਗਸਤ (ਐਮ. ਐਸ.

ਅਜੀਤ ਡੈਸਕ 28-08-2026
ਫ਼ਤਹਿਗੜ੍ਹ ਚੂੜੀਆਂ, 27 ਅਗਸਤ (ਐਮ.ਐਸ. ਫੁੱਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸਾਬਕਾ ਮੰਤਰੀ ਅਤੇ ਮੌਜ਼ੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਬਕਾਲਾ ਵਿਖੇ ਹੋਣ ਵਾਲੇ ਸਾਲਾਨਾ ਜੋੜ ਮੇਲੇ ਲਈ 300 ਗੱਡੀਆਂ ਦਾ ਵਿਸ਼ਾਲ ਕਾਫ਼ਲਾ ਬਟਾਲਾ ਬਾਈਪਾਸ ਤੋਂ 10 ਵਜੇ ਰਵਾਨਾ ਹੋਵੇਗਾ। ਇਸ ਸਬੰਧੀ ਕਾਂਗਰਸ ਪਾਰਟੀ ਦੇ ਆਗੂਆਂ ਰਵੀਨੰਦਨ ਸਿੰਘ ਨਿੱਕੂ ਬਾਜਵਾ ਤੇ ਕੁਲਵਿੰਦਰ ਸਿੰਘ ਲਾਲੀ ਸ਼ਹਿਰੀ ਪ੍ਰਧਾਨ ਨੇ ਦੱਸਿਆ ਕਿ ਇਸ ਸਬੰਧੀ ਹਲਕੇ ਭਰ ਵਿਚੋਂ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਮੂਹ ਕਾਂਗਰਸ ਵਰਕਰਾਂ, ਪੰਚਾਂ-ਸਰਪੰਚਾਂ ਤੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਬਾਬਾ ਬਕਾਲਾ ਵਿਖੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾਣ ਵਾਲੀ ਕਾਨਫਰੰਸ ਆਉਣ ਵਾਲੇ ਸਮੇਂ ਵਿਚ ਪਾਰਟੀ ਲਈ ਮੁੱਢ ਬੰਨ੍ਹੇਗੀ ਅਤੇ ਸੂਬੇ ਦੀ ਮੌਜ਼ੂਦਾ ਸਿਆਸਤ ਵਿਚ ਨਵਾਂ ਮੋੜਾ ਲਿਆਵੇਗੀ। ਪਾਰਟੀ ਆਗੂਆਂ ਨੇ ਨਾਅਰਾ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਨੂੰ ਮੌਜ਼ੂਦਾ ਹਾਲਾਤ ’ਚੋਂ ਕੱਢਣ ਲਈ ‘ਪੰਜਾਬ ਬਚਾਓ, ਕਾਂਗਰਸ ਲਿਆਓ’ ਦਾ ਹੋਕਾ ਘਰ-ਘਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬਾਬਾ ਬਕਾਲਾ ਦੀ ਕਾਨਫਰੰਸ ਲਈ ਵਰਕਰਾਂ ਦਾ ਭਾਰੀ ਇਕੱਠ ਵਿਰੋਧੀਆਂ ਨੂੰ ਸੱਤਾ ਦਾ ਮੋਹ ਛੱਡਣ ਲਈ ਮਜਬੂਰ ਕਰ ਦੇਵੇਗਾ। ਕਾਫ਼ਲੇ ਦੀ ਰਵਾਨਗੀ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵਰਕਰਾਂ ’ਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਬੀ.ਕਾਮ ਸਮੈਸਟਰ ਚੌਥੇ ਦੇ ਨਤੀਜਿਆਂ ’ਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੀਆਂ ਸੈਂਟਰਲ ਕਾਲਜ ਘੁਮਾਣ ਦੀਆਂ ਵਿਦਿਆਰਥਣਾਂ। ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।