28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਐੱਸ.ਐੱਸ. ਬਾਜਵਾ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਐੱਸ. ਐੱਸ.

ਅਜੀਤ ਡੈਸਕ 28-08-2026
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਵਿਚ ਬੁੱਧਵਾਰ ਨੂੰ ਰੱਖੜੀ ਦੇ ਤਿਉਹਾਰ ਦੇ ਮੌਕੇ ਰੱਖੜੀ ਬਣਾਉਣ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ 5ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ ਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਤੇ ਸਜਾਵਟੀ ਸਮੱਗਰੀ ਦੀ ਵਰਤੋਂ ਕਰਕੇ ਮਨਮੋਹਕ ਰੱਖੜੀਆਂ ਬਣਾਈਆਂ। 5ਵੀਂ ਤੋਂ 8ਵੀਂ ਜਮਾਤ ਤੱਕ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਭਾਰਤੀ ਤਿਉਹਾਰਾਂ ਤੇ ਸਾਡੀ ਸੰਸਕ੍ਰਿਤੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਬਹੁਤ ਜਰੂਰੀ ਹੈ। ਅਜਿਹੇ ਆਯੋਜਨਾਂ ਨਾਲ ਬੱਚਿਆਂ ਵਿਚ ਸੰਸਕਾਰ, ਰਚਨਾਤਮਕਤਾ ਤੇ ਆਪਣੀ ਸੰਸਕ੍ਰਿਤੀ ਪ੍ਰਤੀ ਸਤਿਕਾਰ ਦੀ ਭਾਵਨਾ ਵਿਕਸਿਤ ਹੁੰਦੀ ਹੈ। ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਤੇ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਵਿਦਿਆਰਥੀਆਂ ਤੋਂ ਰੱਖੜੀ ਬੰਨ੍ਹਵਾਈ ਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ’ਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।