29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀਆਂ ਦੇ ਰੰਗਾਂ ਨਾਲ ਖਿੜਿਆ ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਜੇ. ਯੂ.

ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਰੱਖੜੀ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਰਚਨਾਤਮਕ ਸੋਚ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਧਾਗਿਆਂ, ਮੋਤੀਆਂ, ਸਜਾਵਟੀ ਸਮੱਗਰੀ ਤੇ ਆਪਣੀ ਕਲਪਨਾ ਦੀ ਵਰਤੋਂ ਕਰਕੇ ਬਣਾਈਆਂ ਰੱਖੜੀਆਂ ਨੇ ਸਭ ਦਾ ਮਨ ਮੋਹ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੂਰੀ ਲਗਨ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਰਚਨਾਤਮਕਤਾ ਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਸਾਡੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾਇਰੈਕਟਰ ਬਹਾਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉਤਸ਼ਾਹ ਤੇ ਸਿਰਜਣਾਤਮਕ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ। ਚੇਅਰਪਰਸਨ ਅਮਰਜੀਤ ਕੌਰ ਨੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਾਰੇ ਭਾਗੀਦਾਰਾਂ ਦੀ ਮਿਹਨਤ ਦੀ ਸਰਾਹਨਾ ਕੀਤੀ।
ਪਿਛਲੀ ਖ਼ਬਰ ਹੈਰੋਇਨ ਸਮੇਤ ਕੀਤਾ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।