30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚੋਂ ਹੋਲੀ ਚਾਇਲਡ ਸਕੂਲ ਦੇ ਬੱਚਿਆਂ ਨੇ ਜਿੱਤੇ ਤਗਮੇ

ਕਲਾਨੌਰ, 28 ਅਗਸਤ (ਪੁਰੇਵਾਲ)-ਬੀਤੇ ਦਿਨ ਵਿਨ ਫੋਰਡ ਸਕੂਲ ਬਟਾਲਾ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚ ਹੋਲੀ ਚਾਇਲਡ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸਿਸਟਰ ਸ਼ੈਰੀਨ ਸਮੇਤ ਅਧਿਆਪਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਮੁਕਾਬਲਿਆਂ ’ਚੋਂ ਜੇਤੂ ਖਿਡਾਰੀਆਂ ਦੇ ਸਵਾਗਤ ਤੇ ਸਨਮਾਨ ਦੌਰਾਨ ਪ੍ਰਿੰਸੀਪਲ ਸਿਸਟਰ ਸ਼ੈਰੀਨ ਤੇ ਹੋਰ ਅਧਿਆਪਕ। ਤਸਵੀਰ : ਪੁਰੇਵਾਲ 29-08-2026
ਕਲਾਨੌਰ, 28 ਅਗਸਤ (ਪੁਰੇਵਾਲ)-ਬੀਤੇ ਦਿਨ ਵਿਨ ਫੋਰਡ ਸਕੂਲ ਬਟਾਲਾ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚ ਹੋਲੀ ਚਾਇਲਡ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸਿਸਟਰ ਸ਼ੈਰੀਨ ਸਮੇਤ ਅਧਿਆਪਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਦੱਸਿਆ ਕਿ ਇਸ ਖੇਡ ਮੁਕਾਬਲੇ ’ਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ’ਚ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਖੇਡ ਕਲਾ ਦਾ ਮੁਜ਼ਾਹਰਾ ਕੀਤਾ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀ ਮਾਈਕਲ ਮਸੀਹ, ਮਰਕਸ ਮਸੀਹ, ਹਰਜਾਪ ਸਿੰਘ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਰੇਚਲ ਤੇ ਸਮਰ ਕੁਮਾਰ ਵਲੋਂ ਚਾਂਦੀ ਤੇ ਟਾਈਟਸ ਮਸੀਹ, ਜਸਨੂਰ ਸਿੰਘ, ਸਲਾਤੀਅਲ, ਮਾਨਵੀ ਸਹੋਤਾ, ਮਹਿਕ ਸਹੋਤਾ, ਹਰਸੀਰਤ ਕੌਰ, ਪਲਕਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤ ਕੇ ਇਲਾਕੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸਿਸਟਰ ਸ਼ੈਰੀਨ ਨੇ ਜੇਤੂ ਖਿਡਾਰੀਆਂ ਨੂੰ ਤਮਗੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਕਰਾਟੇ ਵਰਗੀਆਂ ਖੇਡਾਂ ਖਾਸ ਕਰਕੇ ਬੱਚਿਆਂ ’ਚ ਆਤਮ-ਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਸਿਸਟਰ ਸ਼ੈਰੀਨ ਵਲੋਂ ਕੋਚ ਅਜੇ, ਪੀ.ਟੀ. ਅਧਿਆਪਕਾਂ ਪ੍ਰਿੰਸ ਤੇ ਕੁਲਦੀਪ ਦਾ ਧੰਨਵਾਦ ਕੀਤਾ ਗਿਆ ਤੇ ਜੇਤੂਆਂ ਨੂੰ ਭਵਿੱਖ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਸੋਨ ਤਮਗੇ ਲੈਣ ਵਾਲੇ ਤਿੰਨੋ ਬੱਚੇ ਮਾਈਕਲ ਮਸੀਹ, ਮਰਕਸ ਮਸੀਹ ਅਤੇ ਹਰਜਾਪ ਸਿੰਘ ਹੁਣ ਸੂਬਾ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲੈਣਗੇ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਪ੍ਰਮਿਤਾ ਅਤੇ ਕੋਆਰਡੀਨੇਟਰ ਸੁਖਬੀਰ ਕੌਰ ਵੀ ਹਾਜ਼ਰ ਰਹੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀ ਰਾਹਤ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਗਲੀ ਖ਼ਬਰ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦੇ ਦਿਹਾੜੇ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।