30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਾਰਕਿਟ ਕਮੇਟੀ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਦਫ਼ਤਰ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਦੀਨਾਨਗਰ, 28 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਾਰਕਿਟ ਕਮੇਟੀ ਦੀਨਾਨਗਰ ਦੇ ਨਵ-ਨਿਯੁਕਤ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਅਹੁਦਾ ਸੰਭਾਲਣ ਮਗਰੋਂ ਲੋਕ ਪੱਖੀ ਪਹੁੰਚ ਅਪਣਾਉਂਦਿਆਂ ਦਫ਼ਤਰ ਵਿਖੇ ਆਪਣੇ ਵੱਖ-ਵੱਖ ਕੰਮਾਂ ਕਾਰਾਂ ਲਈ ਆਏ ਆਮ ਲੋਕਾਂ, ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੌਕੇ ’ਤੇ ਹਾਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਕਈ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ।

ਅਜੀਤ ਡੈਸਕ 29-08-2026
ਦੀਨਾਨਗਰ, 28 ਅਗਸਤ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਾਰਕਿਟ ਕਮੇਟੀ ਦੀਨਾਨਗਰ ਦੇ ਨਵ-ਨਿਯੁਕਤ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਅਹੁਦਾ ਸੰਭਾਲਣ ਮਗਰੋਂ ਲੋਕ ਪੱਖੀ ਪਹੁੰਚ ਅਪਣਾਉਂਦਿਆਂ ਦਫ਼ਤਰ ਵਿਖੇ ਆਪਣੇ ਵੱਖ-ਵੱਖ ਕੰਮਾਂ ਕਾਰਾਂ ਲਈ ਆਏ ਆਮ ਲੋਕਾਂ, ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੌਕੇ ’ਤੇ ਹਾਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਕਈ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਰਕਿਟ ਕਮੇਟੀ ਦੇ ਦਫ਼ਤਰ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਖੱਜਲ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ ਤੇ ਸਾਰੇ ਜਾਇਜ਼ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ ਤੇ ਇਲਾਕੇ ਨਾਲ ਸਬੰਧਿਤ ਜੋ ਵੱਡੇ ਮੁੱਦੇ ਹਨ, ਉਹ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਦੇ ਧਿਆਨ ਵਿਚ ਲਿਆ ਉਨਾਂ ਦਾ ਯੋਗ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਵਿਕਾਸ ਤੇ ਉੱਥੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਫ਼ਸਲਾਂ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਬਾਜ਼ੀਗਰ ਭਾਈਚਾਰਾ ਭਗਵੰਤ ਮਾਨ ਸਰਕਾਰ ਨਾਲ ਚਟਾਨ ਵਾਂਗ ਖੜ੍ਹਾ : ਸਰਪੰਚ ਗੁਰਮੀਤ ਸਿੰਘ ਲਾਲਕਾ ਅਗਲੀ ਖ਼ਬਰ ਐੱਨ ਸੀ.ਸੀ. ਕੈਡਿਟਸ ਦੀ ਚੋਣ ਕੀਤੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।