ਸੱਜਣ ਕੁਮਾਰ ਦੀ ਪ੍ਰਸੰਸਾ ਵਾਲੇ ਬਿਆਨਾਂ ਨੇ ਸਿੱਖ ਕੌਮ ਦੇ ਜ਼ਖ਼ਮ ਮੁੜ ਕੀਤੇ ਤਾਜ਼ਾ-ਚੀਮਾ, ਬੁਟਰ, ਪਵਾਰ ਤੇ ਚਾਹ ਗਿੱਲ
ਵਡਾਲਾ ਗ੍ਰੰਥੀਆਂ, 28 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਚ ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਤਿੰਦਰਪਾਲ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁਟਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ ਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਚਾਹ ਗਿੱਲ ਨੇ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖ ਪਰਿਵਾਰਾਂ ਦੇ ਦਿਲਾਂ ਵਿੱਚ ਹਰੇ ਹਨ।
ਵਡਾਲਾ ਗ੍ਰੰਥੀਆਂ, 28 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਚ ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਤਿੰਦਰਪਾਲ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁਟਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ ਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਚਾਹ ਗਿੱਲ ਨੇ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖ ਪਰਿਵਾਰਾਂ ਦੇ ਦਿਲਾਂ ਵਿੱਚ ਹਰੇ ਹਨ। ਅਜਿਹੇ ਦਰਦਨਾਕ ਇਤਿਹਾਸ ਨਾਲ ਜੁੜੇ ਵਿਅਕਤੀ ਦੀ ਕਿਸੇ ਵੀ ਤਰ੍ਹਾਂ ਪ੍ਰਸ਼ੰਸਾ ਕਰਨਾ ਜਾਂ ਉਸਨੂੰ ‘ਰੋਲ ਮਾਡਲ’ ਵਜੋਂ ਪੇਸ਼ ਕਰਨਾ ਪੀੜਤਾਂ ਦੇ ਦੁੱਖ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੜਾਈ ਦਾ ਅਪਮਾਨ ਹੈ। ਆਗੂਆਂ ਨੇ ਕਿਹਾ ਕਿ ਲੋਕਤੰਤਰ ’ਚ ਹਰ ਵਿਅਕਤੀ ਨੂੰ ਆਪਣੀ ਰਾਏ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਜਦੋਂ ਕਿਸੇ ਬਿਆਨ ਨਾਲ ਕਿਸੇ ਕੌਮ ਦੇ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮ ਮੁੜ ਹਰੇ ਹੋਣ ਤਾਂ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਇਤਿਹਾਸ, ਤੱਥਾਂ ਤੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਤੇ ਆਪਣੇ ਸ਼ਹੀਦਾਂ ਦੀ ਯਾਦ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕਰ ਸਕਦੀ ਤੇ ਪੀੜਤਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ ਉਨ੍ਹਾਂ ਨੂੰ ਹੋਰ ਡੂੰਘਾ ਕਰਨ ਵਾਲੇ ਬਿਆਨਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।