30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਧਾਇਕ ਸ਼ੈਰੀ ਕਲਸੀ, ਬਲਵਿੰਦਰ ਸਿੰਘ ਸਰਪੰਚ ਧੰਨੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਕਰਨੈਲ ਸਿੰਘ ਬੁੱਟਰ ਸਰਪੰਚ ਪ੍ਰਧਾਨ ਰਣਜੀਤ ਸਿੰਘ ਰਾਣਾ

ਵਡਾਲਾ ਗ੍ਰੰਥੀਆਂ, 28 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੀ ਚਹੇਤੀ ਬਣ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸਰਪੰਚ ਧੰਨੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਕਰਨੈਲ ਸਿੰਘ ਬੁੱਟਰ ਸਰਪੰਚ ਵਡਾਲਾ ਗ੍ਰੰਥੀਆਂ ਤੇ ਡੀਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਕੀਤਾ।

ਅਜੀਤ ਡੈਸਕ 29-08-2026
ਵਡਾਲਾ ਗ੍ਰੰਥੀਆਂ, 28 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੀ ਚਹੇਤੀ ਬਣ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸਰਪੰਚ ਧੰਨੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਕਰਨੈਲ ਸਿੰਘ ਬੁੱਟਰ ਸਰਪੰਚ ਵਡਾਲਾ ਗ੍ਰੰਥੀਆਂ ਤੇ ਡੀਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਪੀਣ ਵਾਲਾ ਪਾਣੀ, ਸੜਕਾਂ ਤੇ ਖੇਤੀਬਾੜੀ ਸਮੇਤ ਕਈ ਖੇਤਰਾਂ ’ਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਸਿੱਧੇ ਤੌਰ ’ਤੇ ਆਮ ਲੋਕਾਂ ਨੂੰ ਮਿਲ ਰਿਹਾ ਹੈ। ਪਿੰਡਾਂ ’ਚ ਸੜਕਾਂ, ਗਲੀਆਂ-ਨਾਲੀਆਂ, ਲਿੰਕ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਪੇਂਡੂ ਖੇਤਰਾਂ ’ਚ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਵੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚ ਵੀ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ। ਪਿੰਡਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਅੰਦਰੂਨੀ ਰਸਤਿਆਂ ਦੇ ਸੁਧਾਰ, ਨਹਿਰੀ ਪਾਣੀ ਦੇ ਸੂਇਆਂ ਨੂੰ ਪੱਕਾ ਕਰਨ ਸਮੇਤ ਕਈ ਹੋਰ ਕੰਮ ਚੱਲ ਰਹੇ ਹਨ। ਉਨ੍ਹਾਂ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਲੋਕਾਂ ਸਾਹਮਣੇ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਮੁੜ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਊਧਨਵਾਲ ’ਚ ਆਮ ਆਦਮੀ ਕਲੀਨਿਕ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।