ਬਟਾਲਾ, 28 ਅਗਸਤ (ਹਰਦੇਵ ਸਿੰਘ ਸੰਧੂ)- ਐਫ.ਐਸ.ਮਾਨ ਸਿਲਵਰ ਕਰੀਕ ਸਕੂਲ ਰਾਧਾ ਕ੍ਰਿਸ਼ਨ ਕਾਲੋਨੀ ਬਟਾਲਾ ਵਿਖੇ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਮਹੱਤਵ ਪੂਰਨ ਜਾਣਕਾਰੀ ਦੇਣ ਲਈ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਸਿਵਿਲ ਹਸਪਤਾਲ ਬਟਾਲਾ ਦੇ ਸਹਿਯੋਗ ਨਾਲ ਦਰਸ਼ਨ ਲਾਲ ਤੇ ਹਰਮਨਦੀਪ ਸਿੰਘ ਵਲੋਂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੱਖ ਵੱਖ ਬਿਮਾਰੀਆਂ ਜਿਵੇਂ ਐਚ.ਆਈ.ਵੀ., ਟੀ.ਬੀ. ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਨ੍ਹਾਂ ਬਿਮਾਰੀਆਂ ਦੇ ਕਾਰਨ, ਬਚਾਅ ਦੇ ਤਰੀਕੇ ਜਾਂਚ ਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਕੂਲ ਪ੍ਰਿੰਸੀਪਲ ਹਰਜਾਪ ਕੌਰ ਨੇ ਆਈ ਹੋਈ ਟੀਮ ਦਾ ਧੰਨਵਾਦ ਕਰਦਿਆਂ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਸਮੇਂ ਦੀ ਅਹਿਮ ਲੋੜ ਦਸਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਜਿੰਮੇਵਾਰ ਜੀਵਨ ਜਿਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸੁਨੀਲ ਕੁਮਾਰ, ਰਾਜਵਿੰਦਰ ਕੌਰ, ਚਰਨਜੀਤ ਸਿੰਘ, ਨੀਲਮ ਕੁਮਾਰ, ਉਪਮਦੀਪ ਸਿੰਘ, ਵਿਜੇ ਕੁਮਾਰ ਆਦਿ ਹਾਜ਼ਰ ਸਨ ।