ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 31 ਨੂੰ ਸ਼ੁਰੂ ਹੋਵੇਗੀ ਚੈਰੀਟੇਬਲ ਲੈਬੋਰਟਰੀ-ਸਾਹਨੀ
ਪਠਾਨਕੋਟ, 28 ਅਗਸਤ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਚੈਰੀਟੇਬਲ ਲੈਬੋਰਟਰੀ 31 ਅਗਸਤ ਦਿਨ ਸੋਮਵਾਰ ਨੂੰ ਸ਼ੁਰੂ ਕੀਤੀ ਜਾ ਰਹੀ ਜਿਸ ਦਾ ਰਸਮੀ ਉਦਘਾਟਨ ਸਵੇਰੇ 9:30 ਵਜੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਲਾਈਫਕੇਅਰ ਫਾਊਂਡੇਸ਼ਨ ਵਲੋਂ ਲੋਕਾਂ ਨੂੰ ਸਸਤੇ ਅਤੇ ਮਿਆਰੀ ਸਿਹਤ ਜਾਂਚ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ ।
ਅਜੀਤ ਡੈਸਕ
29-08-2026