30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਾਲੀਆਂ ਸਖੀਆਂ ਨੂੰ ਮਿਲਣਗੇ 5 ਹਜ਼ਾਰ : ਵਿਧਾਇਕ ਰੰਧਾਵਾ

ਕਲਾਨੌਰ, 29 ਅਗਸਤ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾਂ ਦੇ ਫਾਰਮ ਭਰਨ ਵਾਲੀਆਂ ਸਖੀਆਂ ਦੇ ਖਾਤਿਆਂ ’ਚ ਪੰਜਾਬ ਸਰਕਾਰ ਵਲੋਂ 5 ਹਜ਼ਾਰ ਰੁਪਏ ਪਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ।

ਅਜੀਤ ਡੈਸਕ 30-08-2026
ਕਲਾਨੌਰ, 29 ਅਗਸਤ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾਂ ਦੇ ਫਾਰਮ ਭਰਨ ਵਾਲੀਆਂ ਸਖੀਆਂ ਦੇ ਖਾਤਿਆਂ ’ਚ ਪੰਜਾਬ ਸਰਕਾਰ ਵਲੋਂ 5 ਹਜ਼ਾਰ ਰੁਪਏ ਪਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ। ਇਸ ਸਬੰਧ ’ਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡਾਂ ਦੀਆਂ ਸਖੀਆਂ ਦਾ ਸਥਾਨਕ ਕਸਬੇ ਦੇ ਬੀ.ਡੀ.ਪੀ.ਓ. ਦਫ਼ਤਰ ’ਚ ਵੱਡਾ ਇਕੱਠ ਕੀਤਾ ਗਿਆ, ਜਿਸ ’ਚ ਪਾਰਟੀ ਦੀਆਂ ਸੀਨੀਅਰ ਮਹਿਲਾ ਆਗੂਆਂ ਤੋਂ ਇਲਾਵਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਜਿਸ ਤਹਿਤ ਮਹਿਲਾਵਾਂ ਦੇ ਖਾਤਿਆਂ ’ਚ ਸਰਕਾਰ ਵਲੋਂ 1000-1500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ 3 ਮਹੀਨਿਆਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਦੇ ਫਾਰਮ ਭਰਨ ਵਾਲੀਆਂ ਸਖੀਆਂ ਨੂੰ ਵੀ ਪੰਜਾਬ ਸਰਕਾਰ ਵਲੋਂ ਮਾਨਭੇਟਾ ਦੇਣ ਦਾ ਵਾਅਦਾ ਕੀਤਾ ਸੀ ਜੋ ਪੰਜਾਬ ਦੀ ‘ਆਪ’ ਸਰਕਾਰ ਵਲੋਂ ਜਲਦ ਪੂਰਾ ਕੀਤਾ ਜਾ ਰਿਹਾ ਹੈ ਅਤੇ ਪ੍ਰਤੀ ਸਖੀ ਨੂੰ 50 ਫਾਰਮ ਭਰਨ ਦੇ ਇਵਜਾਨੇ ਵਜੋਂ 5000 ਰੁਪਏ ਦੀ ਰਾਸ਼ੀ ਮਿਲੇਗੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਖੀਆਂ ਦੇ ਸਵੈ ਰੋਜਗਾਰ ਲਈ ਹੋਰ ਕਈ ਸਕੀਮਾਂ ਲਿਆ ਰਹੀ ਹੈ, ਜਿਸ ਤਹਿਤ ਸਰਕਾਰੀ ਮੁਲਾਜ਼ਮਾਂ ਵਲੋਂ ਕੀਤੇ ਜਾਣ ਵਾਲੇ ਕਾਰਜ਼ਾਂ ਜਿਸ ਦੇ ਬਦਲੇ ਮਿਹਨਤਾਨਾਂ ਦਿੱਤਾ ਜਾਂਦਾ ਵੀ, ਅਜਿਹੇ ਕਾਰਜ ਵੀ ਸਖੀਆਂ ਕੋਲੋਂ ਕਰਵਾ ਕੇ ਉਨ੍ਹਾਂ ਨੂੰ ਰਾਸ਼ੀ ਦੇਣ ਦੀ ਯੋਜਨਾਂ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦਾ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਭਰੋਸਾ ਮਜ਼ਬੂਤ ਹੋਇਆ ਹੈ ਅਤੇ ਅਗਾਮੀਂ ਚੋਣਾਂ ’ਚ ਔਰਤਾਂ ਦੀ ਅਗਵਾਈ ’ਚ ਦੁਬਾਰਾ ਪੰਜਾਬ ’ਚ ਆਮ ਆਦਮੀਂ ਪਾਰਟੀ ਦੀ ਸਰਕਾਰ ਸੱਤਾ ’ਤੇ ਕਾਬਜ਼ ਹੋਵੇਗੀ। ਇਸ ਦੌਰਾਨ ਹਲਕਾ ਆਗੂ ਰਾਜਬੀਰ ਕੌਰ ਨੇ ਮਹਿਲਾਵਾਂ ਨੂੰ ਮਿਲਣ ਵਾਲੇ ਅਧਿਕਾਰਾਂ ’ਤੇ ‘ਆਪ’ ਦੀ ਸਰਕਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ : ਵਿਧਾਇਕ ਸ਼ੈਰੀ ਕਲਸੀ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰ ਕੇ ਪੰਜਾਬੀਆਂ ਦਾ ਦਿਲ ਜਿੱਤਿਆ: ਮਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।