30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਪਠਾਨਕੋਟ ਪੁਲਿਸ ਵਲੋਂ ਸਖ਼ਤ ਚੈਕਿੰਗ

ਪਠਾਨਕੋਟ, 29 ਅਗਸਤ (ਸੁਮਿਤ)-ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਐੱਸ. ਐੱਸ.

ਅਜੀਤ ਡੈਸਕ 30-08-2026
ਪਠਾਨਕੋਟ, 29 ਅਗਸਤ (ਸੁਮਿਤ)-ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਐੱਸ.ਐੱਸ.ਪੀ ਪਠਾਨਕੋਟ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਾਲ ਸ਼ੱਕੀ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਿਕ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣਾ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਜ਼ਰੂਰੀ ਦਸਤਾਵੇਜ਼ ਨਾਲ ਰੱਖਣ ਅਤੇ ਪੁਲਿਸ ਦੀ ਚੈਕਿੰਗ ਦੌਰਾਨ ਪੂਰਾ ਸਹਿਯੋਗ ਦੇਣ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ਹਿਰ ਵਿਚ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਅੰਦਰ ਕੈਦੀਆਂ ਤੇ ਹਵਾਲਾਤੀਆਂ ਨੇ ਮਨਇਆ ਰੱਖੜੀ ਦਾ ਪਵਿੱਤਰ ਤਿਉਹਾਰ ਅਗਲੀ ਖ਼ਬਰ ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।