30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਲੋਂ ਉਦਯੋਗਿਕ ਦੌਰਾ

ਫ਼ਤਿਹਗੜ੍ਹ ਚੂੜੀਆਂ, 29 ਅਗਸਤ (ਐਮ. ਐਸ.

ਅਜੀਤ ਡੈਸਕ 30-08-2026
ਫ਼ਤਿਹਗੜ੍ਹ ਚੂੜੀਆਂ, 29 ਅਗਸਤ (ਐਮ.ਐਸ. ਫੁੱਲ)-ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋ ਰਾਸ਼ਟਰੀ ਹੈਂਡਲੂਮ ਦਿਵਸ ਮੌਕੇ ਵਿਦਿਆਰਥੀਆਂ ਲਈ ਇਕ ਵਿਦਿਅਕ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ। ਦੌਰੇ ਦਾ ਮੁੱਖ ਉਦੇਸ਼ ਭਾਰਤ ਦੀ ਅਮੀਰ ਹੈਂਡਲੂਮ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਵਿਦਿਆਰਥੀਆਂ ਨੂੰ ਟੈਕਸਟਾਈਲ ਅਤੇ ਬੁਣਾਈ ਉਦਯੋਗ ਦਾ ਵਿਹਾਰਕ ਤਜਰਬਾ ਦੇਣਾ ਸੀ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਹੈਂਡਲੂਮ, ਟੈਕਸਟਾਈਲ ਉਤਪਾਦਨ ਅਤੇ ਦੇਸ਼ ਦੇ ਸੱਭਿਆਚਾਰਕ ਤੇ ਆਰਥਿਕ ਵਿਕਾਸ ਵਿਚ ਇਸ ਖੇਤਰ ਦੇ ਯੋਗਦਾਨ ਨੂੰ ਸਮਝਣ ਦਾ ਮੌਕਾ ਮਿਲਿਆ। ਕਾਲਜ ਦੀ ਪ੍ਰਿੰਸੀਪਲ ਡਾ . ਮਿਰਣਾਲ ਗੁਪਤਾ ਨੇ ਕਿਹਾ ਕਿ ਕਾਲਜ਼ ਹਮੇਸ਼ਾ ਵਿਦਿਆਰਥੀਆਂ ਨੂੰ ਤਜਰਬੇਕਾਰ ਸਿੱਖਿਆ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਨੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਰਵਿੰਦਰ ਕੌਰ, ਜੋਤੀ ਅਤੇ ਹਿਮਾਂਸ਼ੀ ਸ਼ਰਮਾ ਦਵਾਰਾ ਦੌਰੇ ਦੇ ਆਯੋਜਨ ਦੀ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅਗਲੀ ਖ਼ਬਰ ਕੇਂਦਰੀ ਜੇਲ੍ਹ ਅੰਦਰ ਕੈਦੀਆਂ ਤੇ ਹਵਾਲਾਤੀਆਂ ਨੇ ਮਨਇਆ ਰੱਖੜੀ ਦਾ ਪਵਿੱਤਰ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।