30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਾਸਟਰ ਕੇਡਰ ਯੂਨੀਅਨ ਦਾ ਐਲਾਨ, ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਸੰਘਰਸ਼

ਫ਼ਤਹਿਗੜ੍ਹ ਚੂੜੀਆਂ, 29 ਅਗਸਤ (ਐੱਮ. ਐੱਸ.

ਅਜੀਤ ਡੈਸਕ 30-08-2026
ਫ਼ਤਹਿਗੜ੍ਹ ਚੂੜੀਆਂ, 29 ਅਗਸਤ (ਐੱਮ.ਐੱਸ. ਫੁੱਲ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ ਰੰਧਾਵਾ ਮੁਰੀਦਕੇ, ਪ੍ਰਧਾਨ ਇੰਦਰਪਾਲ ਸਿੰਘ ਘਈ, ਮੀਤ ਪ੍ਰਧਾਨ ਕਰਮਜੀਤ ਕੌਰ ਚੀਮਾ, ਰਜਿੰਦਰ ਸਿੰਘ ਬਾਬਾ, ਨਰੇਸ਼ ਸੋਢੀ, ਬਲਾਕ ਮੀਤ ਪ੍ਰਧਾਨ ਰਿਤੂ ਰਾਣੀ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਵਾਸਦੇਵ, ਵਿੱਤ ਸਕੱਤਰ ਜਤਿੰਦਰ ਸਿੰਘ ਵਿਰਦੀ, ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਵਿਸ਼ਾਲ, ਜਗਬਿੰਦਰਜੀਤ ਸਿੰਘ, ਸੰਦੀਪ ਸਿੰਘ ਨੇ ਦੱਸਿਆ ਕਿ 27 ਅਗਸਤ ਨੂੰ ਪੰਜਾਬ ਭਰ ਦੇ ਕਰਮਚਾਰੀਆਂ ਅਤੇ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਸਾਰਾ ਦਫ਼ਤਰੀ ਕੰਮ ਕਾਜ ਠੱਪ ਕਰਕੇ ਇਤਿਹਾਸਿਕ ਹੜਤਾਲ ਕੀਤੀ, ਜਿਸ ਨਾਲ ਪੰਜਾਬ ਸਰਕਾਰ ਦੀਆਂ ਚੂਲਾਂ ਹਿੱਲ ਗਈਆਂ, ਬੁਖਲਾਹਟ ਦੇ ਵਿਚ ਆ ਕੇ ਭਗਵੰਤ ਮਾਨ ਸਰਕਾਰ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਅਧਿਆਪਕਾਂ ਖਿਲਾਫ਼ ਇਕ ਸਰਕਾਰੀ ਪੱਤਰ ਜਾਰੀ ਕੀਤਾ ਗਿਆ, ਜਿਸ ਤਹਿਤ ਸੂਚਨਾ ਮੰਗੀ ਗਈ ਕਿ ਗੈਰ ਹਾਜ਼ਰ ਹੋ ਕੇ ਹੜਤਾਲ ’ਤੇ ਜਾਣ ਵਾਲੇ ਕਰਮਚਾਰੀਆਂ ਖਿਲਾਫ਼ ਐਕਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਕਰਮਚਾਰੀ ਸੰਵਿਧਾਨ ਅਨੁਸਾਰ ਛੁੱਟੀ ਲੈ ਕੇ ਹੜਤਾਲ ’ਤੇ ਗਏ ਸੀ ਫਿਰ ਵੀ ਸਰਕਾਰ ਵਲੋਂ ਕਰਮਚਾਰੀਆਂ ਨੂੰ ਡਰਾਉਣ ਵਾਸਤੇ ਇਸ ਤਰ੍ਹਾਂ ਦਾ ਧਮਕੀ ਭਰਿਆ ਪੱਤਰ ਜਾਰੀ ਕੀਤਾ ਗਿਆ। ਸਰਕਾਰ ਦਾ ਚੈਲੰਜ ਕਬੂਲ ਕਰਦੇ ਹੋਏ ਸਮੁੱਚੇ ਅਧਿਆਪਕਾਂ ਵਲੋਂ ਆਪਣੇ-ਆਪਣੇ ਸਕੂਲ ਵਿਚ ਇਸ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਕਿਹਾ ਗਿਆ ਹੈ ਕਿ ਜਦ ਤੱਕ ਸਰਕਾਰ ਪੁਰਾਣੀ ਪੈਨਸ਼ਨ, ਡੀ.ਏ., ਪੇਂਡੂ ਭੱਤਾ, ਏਸੀਪੀ ਸਕੀਮ ਬਹਾਲ ਨਹੀਂ ਕਰਦੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰਦੀ ਓਨਾਂ ਚਿਰ ਤਿੱਖੇ ਸੰਘਰਸ਼ ਜਾਰੀ ਰਹਿਣਗੇ ।
ਪਿਛਲੀ ਖ਼ਬਰ 31 ਅਗਸਤ ਨੂੰ ਡੀ.ਸੀ. ਦਫ਼ਤਰ ਵਿਖੇ ਹੱਕੀ ਮੰਗਾਂ ਸੰਬੰਧੀ ਧਰਨਾ ਲਗਾਇਆ ਜਾਵੇਗਾ : ਆਗੂ ਅਗਲੀ ਖ਼ਬਰ ਗੁਰਦਾਸਪੁਰ ਵਿਖੇ ਫਿਊਚਰ ਯੂਥ ਲੀਡਰਜ਼ ਬੂਟ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।