31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦਾ ‘ਮਾਨਸਿਕ ਸੇਹਤ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਧਾਰੀਵਾਲ, 30 ਅਗਸਤ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜੌਰਜ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ’ਚ ‘ਮਾਨਸਿਕ ਸਿਹਤ’ ਵਿਸ਼ੇ ’ਤੇ ਇਕ ਰੋਜਾ਼ ਸੈਮੀਨਾਰ ਲਗਾਇਆ ਗਿਆ। ਜਿਸ ’ਚ ਸਿਵਲ ਹਸਪਤਾਲ ਬਟਾਲਾ ਤੇ ਸਿਵਲ ਹਸਪਤਾਲ ਗੁਰਦਾਸਪੁਰ ’ਚ ਤਾਇਨਾਤ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਮਾਇਤਰੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਪ੍ਰਿੰਸੀਪਲ ਸਿਸਟਰ ਦਿਵਿਆ ਸੈਮੀਨਾਰ ਦੌਰਾਨ ਡਾ: ਮਾਇਤਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਤਸਵੀਰ: ਸਵਰਨ ਸਿੰਘ 31-08-2026
ਧਾਰੀਵਾਲ, 30 ਅਗਸਤ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜੌਰਜ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ’ਚ ‘ਮਾਨਸਿਕ ਸਿਹਤ’ ਵਿਸ਼ੇ ’ਤੇ ਇਕ ਰੋਜਾ਼ ਸੈਮੀਨਾਰ ਲਗਾਇਆ ਗਿਆ। ਜਿਸ ’ਚ ਸਿਵਲ ਹਸਪਤਾਲ ਬਟਾਲਾ ਤੇ ਸਿਵਲ ਹਸਪਤਾਲ ਗੁਰਦਾਸਪੁਰ ’ਚ ਤਾਇਨਾਤ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਮਾਇਤਰੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਡਾ: ਮਾਇਤਰੀ ਦਾ ਪਿ੍ੰਸੀਪਲ ਦਿਵਿਆ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨ ਕੀਤਾ। ਸੈਮੀਨਾਰ ਦੇ ਸ਼ਰੂਆਤ ’ਚ ਪੀ.ਆਰ.ਓ. ਸਵਰਨ ਸਿੰਘ ਨੇ ਉਨ੍ਹਾਂ ਦੀ ਜੀਵਨੀ ਤੇ ਪ੍ਰਾਪਤੀਆਂ ਨੂੰ ਪੇਸ਼ ਕਰਦਿਆਂ ਜੀ ਆਇਆ ਕਿਹਾ। ਡਾ: ਮਾਇਤਰੀ ਨੇ ਬੜ੍ਹੇ ਹੀ ਸੁਚੱਜੇ ਢੰਗ ਨਾਲ ਅਧਿਆਪਕਾਂ ਨੂੰ ਸਕੂਲ ਤੇ ਕਲਾਸ ’ਚ ਆਉਂਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੀਆਂ ਵਿਧੀਆਂ ਤੋਂ ਜਾਣੂ ਕਰਵਾਇਆ। ਸੈਮੀਨਾਰ ਦੇ ਅੰਤ ’ਚ ਸਵਾਲ-ਜਵਾਬ ਦਾ ਸਿਲਸਿਲਾ ਜਾਰੀ ਰਿਹਾ ਤੇ ਸਕੂਲੀਂ ਬੱਚਿਆਂ ਹਾਲਾਤ, ਸਮੀਕਰਨ ਤੇ ਘਰੇਲੂ ਜੀਵਨ ਦਾ ਸਕੂਲ ’ਤੇ ਅਸਰ ਦੇ ਵੀ ਹੱਲ ਦੱਸੇ ਗਏ। ਇਸ ਮੌਕੇ ’ਤੇ ਸਟਾਫ ਸੈਕਟਰੀ ਅੰਮ੍ਰਿਤਪਾਲ ਕੌਰ ਨੇ ਧੰਨਵਾਦੀ ਭਾਸ਼ਣ ਦਿੱਤਾ। ਪ੍ਰਿੰਸੀਪਲ ਸਿਸਟਰ ਦਿਵਿਆ ਨੇ ਕਿਹਾ ਕਿ ਸੈਮੀਨਾਰ ਅਧਿਆਪਕਾਂ ਲਈ ਬਹੁਤ ਹੀ ਲਾਹੇਵੰਦ ਸੀ ਤੇ ਸਕੂਲ ਦੀ ਬੇਹਤਰੀ ਲਈ ਅਜਿਹੇ ਸੈਮੀਨਾਰ ਹੋਣਾ ਬਹੁਤ ਹੀ ਜਰੂਰੀ ਹੈ। ਇਸ ਮੌਕੇ ’ਤੇ ਸਮੂਹ ਸਟਾਫ ਮੈਂਬਰ ਹਾਜਰ ਸਨ ।
ਪਿਛਲੀ ਖ਼ਬਰ ਪਿੰਡ ਹਵੇਲੀਆਂ ਕਲਾਂ ’ਚ ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਸਟਾਰਾਂ ਨੇ ਲੁੱਟਿਆ ਮੇਲਾ ਸਾਢੇ 3 ਲੱਖ ਨਗਦ ਇਨਾਮ ਹੋਣ ਕਰਕੇ ਮ... ਅਗਲੀ ਖ਼ਬਰ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਸਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ - ਬਾਬਾ ਗੁਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।