31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜਥੇ. ਸੁੱਚਾ ਸਿੰਘ ਲੰਗਾਹ, ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ ਤੇ ਅਮਨਦੀਪ ਸਿੰਘ ਗਿਲਾਂਵਾਲੀ ਅੱਕੇ ਹੋਏ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣ ਲਈ ਕਾਹਲੇ -ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ, ਅਮਨਦੀਪ ਸਿੰਘ

ਧਿਆਨਪੁਰ, 30 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਸਾਰੇ ਵਰਗਾਂ ਦਾ ਖਿਆਲ ਰੱਖਣ ਲਈ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੁੱਖ-ਸਹੂਲਤਾਂ ਲੋਕਾਂ ਨੂੰ ਦਿੱਤੀਆਂ ਸਨ, ਜਿਸ ਕਰਕੇ ਹੁਣ ਸਰਕਾਰਾਂ ਦੇ ਡਰਾਮਿਆ ਤੋਂ ਅੱਕੇ ਹੋਏ ਲੋਕ ਮੁੜ ਬਾਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਤੇ ਪੰਜਾਬ ’ਚ ਮੁੜ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣ ਲਈ ਪੱਬਾਂਭਾਰ ਹੋਏ ਪਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ, ਸੁਖਵਿੰਦਰ ਸਿੰਘ ਏ.

ਅਜੀਤ ਡੈਸਕ 31-08-2026
ਧਿਆਨਪੁਰ, 30 ਅਗਸਤ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਸਾਰੇ ਵਰਗਾਂ ਦਾ ਖਿਆਲ ਰੱਖਣ ਲਈ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਸੁੱਖ-ਸਹੂਲਤਾਂ ਲੋਕਾਂ ਨੂੰ ਦਿੱਤੀਆਂ ਸਨ, ਜਿਸ ਕਰਕੇ ਹੁਣ ਸਰਕਾਰਾਂ ਦੇ ਡਰਾਮਿਆ ਤੋਂ ਅੱਕੇ ਹੋਏ ਲੋਕ ਮੁੜ ਬਾਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਤੇ ਪੰਜਾਬ ’ਚ ਮੁੜ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣ ਲਈ ਪੱਬਾਂਭਾਰ ਹੋਏ ਪਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ, ਸੁਖਵਿੰਦਰ ਸਿੰਘ ਏ.ਐਸ.ਆਈ. ਗਿਲਾਂਵਾਲੀ, ਅਮਨਦੀਪ ਸਿੰਘ ਗਿਲਾਂਵਾਲੀ ਤੇ ਗੁਰਪ੍ਰੀਤ ਸਿੰਘ ਸੁਬੇਦਾਰ ਗਿਲਾਂਵਾਲੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਮਨ- ਅਮਾਨ ਦੇ ਨਾਲ ਸਮਾਜ ’ਚ ਕੰਮ ਕਰਕੇ ਸਾਰੇ ਲੋਕਾਂ ਨੂੰ ਆਪਣੇ ਗੱਲ ਨਾਲ ਲਾਇਆ ਸੀ, ਜਿਸ ਕਰਕੇ ਲੋਕ ਅਜੇ ਵੀ ਸ: ਬਾਦਲ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਵਿਚ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਅਕਾਲੀ ਦਲ ਦੇ ਵਰਕਰਾਂ ਦੇ ਹੌਂਸਲੇ ਬੁਲੰਦ ਹਨ ਤੇ ਜਿਹੜੇ ਅਕਾਲੀ ਦਲ ਦੇ ਵਰਕਰ ਘਰਾਂ ਵਿਚ ਮਾਯੂਸ ਹੋ ਕੇ ਬੈਠੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾੜਾ ਕਹਿਣ ਵਾਲੇ ਲੋਕ ਇਹ ਸਮਝ ਲੈਣ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਤੇ 2 027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹੋਏ ਫਿਰਦੇ ਹਨ ।
ਪਿਛਲੀ ਖ਼ਬਰ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ’ਚ ਕੀਤੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਸਬੇ ਦੀ ਸਫ਼ਾਈ ਰੱਖਣ ਲਈ... ਅਗਲੀ ਖ਼ਬਰ ਲੋਧੀਨੰਗਲ 2027 ’ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ -ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।