01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ਖੇਡਾਂ ਵਤਨ ਪੰਜਾਬ ਦੀਆਂ-2026’ 2 ਸਤੰਬਰ ਨੂੰ ਸਵੇਰੇ 6.30 ਵਜੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਚੌਕ ਗੁਰਦਾਸਪੁਰ ਤੋਂ ਸ਼ੁਰੂ ਹੋਵੇਗੀ ਮੈਰਾਥਨ-ਗੁਰਸਿਮਰਨ ਸਿੰਘ ਢਿੱਲੋਂ * ਏ.ਡੀ.ਸੀ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ਮੀਟਿੰਗ

ਗੁਰਦਾਸਪੁਰ, 31 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।

ਅਜੀਤ ਡੈਸਕ 01-09-2026
ਗੁਰਦਾਸਪੁਰ, 31 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ, ਡੀ.ਐੱਸ.ਪੀ ਬਟਾਲਾ ਤੇਜਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ 2 ਸਤੰਬਰ ਨੂੰ 650ਵੇਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 5 ਕਿਲੋਮੀਟਰ ਓਪਨ ਮੈਰਾਥਨ ਜਿਲ੍ਹਾ ਪੱਧਰ ’ਤੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੈਰਾਥਨ ਓਪਨ ਕੈਟਾਗਰੀ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 2 ਸਤੰਬਰ ਨੂੰ ਸਵੇਰੇ 6.30 ਵਜੇ ਮੈਰਾਥਨ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਸ਼ੁਰੂ ਹੋਵੇਗੀ ਜੋ ਡਿਪਟੀ ਡਾਇਰੈਕਟਰ ਬਾਗਬਾਨੀ ਦਫਤਰ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਕੈਂਪਸ, ਸ੍ਰੀ ਨੰਗਲੀ ਸਕੂਲ, ਰੇਲਵੇ ਸਟੇਸ਼ਨ ਚੌਕ, ਬੀ.ਐਸ.ਐਫ ਚੌਕ ਵਏ.ਡੀ.ਸੀ.(ਡੀ) ਦਫਤਰ, ਪੰਚਾਇਤ ਭਵਨ ਤੋ ਹੁੰਦੀ ਹੋਈ ਸ੍ਰੀ ਗੁਰੂ ਰਵੀਦਾਸ ਚੌਕ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਐਡੀਸ਼ਨ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕੀਤਾ ਜਾਵੇਗਾ ਤੇ 7 ਸਤੰਬਰ ਤੋਂ 16 ਸਤੰਬਰ ਤੱਕ ਜ਼ਿਲ੍ਹਾ ਗੁਰਦਾਸਪੁਰ ਵਿਚ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਦਾ ਕਿਊ ਆਰ ਕੋਡ ਵੀ ਜਾਰੀ ਕੀਤਾ ਗਿਆ।
ਪਿਛਲੀ ਖ਼ਬਰ ਗੁੰਮ ਹੋਇਆ ਬੱਚਾ ਦੋ ਘੰਟੇ ਬਾਅਦ ਪੁਲਿਸ ਨੇ ਘਰ ਦੀ ਛੱਤ ਤੋਂ ਕੀਤਾ ਬਰਾਮਦ ਅਗਲੀ ਖ਼ਬਰ ਪਿੰਡ ਸਿਹੌੜਾ ਵਿਖੇ ਮਨਪ੍ਰੀਤ ਸਿੰਘ ਇਆਲੀ ਪਹੁੰਚਣਗੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।