02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਪੰਜਾਬ ਭਰ ’ਚ ਸ਼ੁਰੂ ਕੀਤੇ 10 ਦਿਨਾਂ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ’ਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ.

ਵਿਧਾਇਕ ਸ਼ੈਰੀ ਕਲਸੀ ਸਫਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ 02-09-2026
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਪੰਜਾਬ ਭਰ ’ਚ ਸ਼ੁਰੂ ਕੀਤੇ 10 ਦਿਨਾਂ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ’ਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ.ਸੀ. ਗੁਰਪ੍ਰੀਤ ਸਿੰਘ ਰਾਜੂ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਇਸ ਮੁਹਿੰਮ ਦਾ ਮੁੱਖ ਮਕਸਦ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦਾ ਨਿਪਟਾਰਾ ਕਰਨ ਅਤੇ ਸਾਫ਼-ਸਫ਼ਾਈ ਵਿਚ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੀਆਂ ਸਫ਼ਾਈ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਤੇ ਇਸ ਨੂੰ ਇਕ ਵਾਰ ਦੀ ਸਫ਼ਾਈ ਮੁਹਿੰਮ ਬਣਾਉਣ ਦੀ ਬਜਾਏ ਨਿਰੰਤਰ ਜਨਤਕ ਲਹਿਰ ਬਣਾਉਣ ਵਿਚ ਸਹਿਯੋਗ ਕਰਨ।
ਪਿਛਲੀ ਖ਼ਬਰ 1986 ਤੋਂ ਬੰਦ ਪਏ ਜੱਟੂਵਾਲ ਸਿਲਟਰ ਇਜੈਕਟਰ ’ਤੇ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਕਾਸ਼ਤ ਅਗਲੀ ਖ਼ਬਰ ਮਸੀਹ ਕੌਮ ਨੂੰ ਸਾਰੇ ਵਿਤਕਰੇ-ਭੇਦਭਾਵ ਮਿਟਾ ਕੇ ਇਕ ਮੰਚ ’ਤੇ ਏਕਤਾ ਦਾ ਸਬੂਤ ਦੇਣ ਦੀ ਲੋੜ - ਬਾਊ ਮੁਨੱਵਰ ਮਸੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।