02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਲੜਕਿਆਂ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਜਿੱਤੇ ਸੋਨ ਤਗਮੇ

ਧਾਰੀਵਾਲ, 1 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-17 ਵਰਗ ’ਚ ਸਕੂਲ ਦੇ ਵਿਦਿਆਰਥੀਆਂ ਨੀਰਵ, ਰਿਸਵ, ਜੌਨ ਮਸੀਹ ਤੇ ਵੰਸਦੀਪ ਸਿੰਘ ਨੇ ਆਪਣੇ-ਆਪਣੇ ਮੁਕਾਬਲੇ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਦੇ ਤਮਗੇ ਹਾਸਲ ਕੀਤੇ।

ਅਜੀਤ ਡੈਸਕ 02-09-2026
ਧਾਰੀਵਾਲ, 1 ਸਤੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਅਧੀਨ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-17 ਵਰਗ ’ਚ ਸਕੂਲ ਦੇ ਵਿਦਿਆਰਥੀਆਂ ਨੀਰਵ, ਰਿਸਵ, ਜੌਨ ਮਸੀਹ ਤੇ ਵੰਸਦੀਪ ਸਿੰਘ ਨੇ ਆਪਣੇ-ਆਪਣੇ ਮੁਕਾਬਲੇ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਦੇ ਤਮਗੇ ਹਾਸਲ ਕੀਤੇ। ਇਸ ਸ਼ਾਨਦਾਰ ਉਪਲੱਬਧੀ ’ਤੇ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ, ਕੋਚ ਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਚਾਰ ਸੋਨ ਤਮਗੇ ਜਿੱਤਣਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਸਖਤ ਮਿਹਨਤ ਅਤੇ ਅਨੁਸਾਸਨ ਦਾ ਨਤੀਜਾ ਹੈ। ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ।
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਅੰਡਰ-17 ਬਾਸਕਟਬਾਲ ਟੀਮ ’ਚ ਸੂਬਾ ਪੱਧਰ ’ਤੇ ਚੋਣ ਅਗਲੀ ਖ਼ਬਰ ਪਿੰਡ ਕਰਨਾਮਾ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।