02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਟਾਲਾ ਡਿਗਰੀ ਕਾਲਜ ਬੁੱਲ੍ਹੋਵਾਲ ਦੀ ਬੀ . ਏ . ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ. ਏ.

ਅਜੀਤ ਡੈਸਕ 02-09-2026
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ. ਦੇ ਨਤੀਜੇ ’ਚ ਬਟਾਲਾ ਡਿਗਰੀ ਕਾਲਜ (ਨੇੜੇ ਅਲੀਵਾਲ) ਦਾ ਨਤੀਜਾ 100 ਫ਼ੀਸਦੀ ਰਿਹਾ। ਇਸ ਮੌਕੇ ਕਾਲਜ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਬੀ.ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਅਨੁਰਾਧਾ ਨੇ 7.79 ਅੰਕ ਪ੍ਰਾਪਤ ਕਰਕੇ ਪਹਿਲਾ, ਕਵਲਜੀਤ ਕੌਰ ਨੇ 7.50 ਅੰਕਾਂ ਨਾਲ ਦੂਜਾ ਤੇ ਹਰਮਨਜੋਤ ਸਿੰਘ ਨੇ 7.33 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਬੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਬ੍ਰਹਮਜੀਤ ਕੌਰ ਨੇ 8.25 ਅੰਕਾਂ ਨਾਲ ਪਹਿਲਾ, ਪ੍ਰਭਜੋਤ ਕੌਰ ਨੇ 7.96 ਅੰਕਾਂ ਨਾਲ ਦੂਜਾ ਤੇ ਰਾਬੀਆ ਨੇ 7.75 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਬੀ.ਏ. ਸਮੈਸਟਰ 6ਵਾਂ ਦੀ ਵਿਦਿਆਰਥਣ ਰਜਨੀਸ਼ ਕੌਰ ਨੇ 7.70 ਅੰਕ, ਰਾਜਵਿੰਦਰ ਕੌਰ ਨੇ 7.35 ਅੰਕ ਤੇ ਨਵਨੀਤ ਕੌਰ ਨੇ 7.02 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ’ਚੋਂ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬੀ.ਏ. ਜਮਾਤ ਦੇ ਦੂਜੇ, ਚੌਥੇ ਅਤੇ ਛੇਵੇਂ ਸਮੈਸਟਰ ਦੇ ਬਾਕੀ ਰਹਿੰਦੇ ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕਰਕੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਕਿਹਾ ਕਿ ਸਟਾਫ਼ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਸ ਸਾਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਚੇਅਰਮੈਨ ਸ: ਬਾਠ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਉਪ ਪ੍ਰਿੰਸੀਪਲ ਪ੍ਰੋ. ਰਾਜਬੀਰ ਕੌਰ, ਕੋਆਰਡੀਨੇਟਰ ਧਿਆਨ ਸਿੰਘ, ਪ੍ਰੋ. ਸੁਖਜੀਤ ਕੌਰ, ਪ੍ਰੋ. ਗੁਰਪਿੰਦਰ ਕੌਰ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਆਸਥਾ ਸ਼ਰਮਾ, ਪ੍ਰੋ. ਪਰਦੀਪ ਕੌਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ, ਮੈਡਮ ਪਰਮਜੀਤ ਕੌਰ ਅਤੇ ਅਮਨ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦਾਸਪੁਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ 18 ਬੀ.ਐੱਲ.ਓਜ਼ ਨੂੰ ਸਰਟੀਫਿਕੇਟ ਜਾਰੀ ਅਗਲੀ ਖ਼ਬਰ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਦੀ ਸੇਵਾ ਕਰਨ ਵਾਲੇ ਸੈਂਟਰ ’ਚ ਖੁਸ਼ਹਾਲਪੁਰ ਨੇ ਵਾਟਰ ਕੂਲਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।