02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵੱਖ-ਵੱਖ ਖਾਦ ਵਿਕਰੇਤਾਵਾਂ ਦੀ ਚੈਕਿੰਗ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਦੌਰਾਨ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲਣ ਵਾਲੇ ਡੀਲਰਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਇਨਫੋਰਸਮੈਂਟ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਖਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ।

ਖਾਦਾਂ ਦੇ ਨਿਰਧਾਰਿਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਕੀਤੀ ਸਖ਼ਤ ਤਾੜਨਾ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਦੌਰਾਨ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲਣ ਵਾਲੇ ਡੀਲਰਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਇਨਫੋਰਸਮੈਂਟ ਵਿੰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਖਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਖਾਦ ਵਿਕਰੇਤਾਵਾਂ ਨੂੰ ਸਖ਼ਤ ਤਾੜਨਾ ਕਰਦਿਆਂ ਸਪੱਸ਼ਟ ਕੀਤਾ ਕਿ ਕਿਸੇ ਵੀ ਡੀਲਰ ਵਲੋਂ ਕਿਸਾਨਾਂ ਕੋਲੋਂ ਖਾਦ ਦੇ ਨਿਰਧਾਰਿਤ ਰੇਟ ਤੋਂ ਵੱਧ ਮੁੱਲ ਵਸੂਲ ਕੀਤਾ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ, ਕੀਟਨਾਸ਼ਕ ਦਵਾਈਆਂ, ਬੀਜ ਜਾਂ ਹੋਰ ਖੇਤੀਬਾੜੀ ਸਮੱਗਰੀ ਵੇਚਣ ਸਮੇਂ ਹਰ ਹਾਲਤ ਵਿਚ ਪੱਕਾ ਬਿੱਲ ਦਿੱਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਨਿਰਧਾਰਤ ਕੀਮਤ ਤੋਂ ਵੱਧ ਕਿਸੇ ਵੀ ਖੇਤੀਬਾੜੀ ਸਮੱਗਰੀ ਦਾ ਮੁੱਲ ਨਾ ਵਸੂਲਿਆ ਜਾਵੇ। ਡਾ: ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਲੋੜ ਅਨੁਸਾਰ ਅਤੇ ਸਿਫ਼ਾਰਸ਼ ਕੀਤੀ ਮਾਤਰਾ ਮੁਤਾਬਿਕ ਹੀ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਵਿਚ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਜ਼ਿਲ੍ਹੇ ਦੀ ਲੋੜ ਅਨੁਸਾਰ ਡੀ.ਏ.ਪੀ ਖਾਦ ਦੀ ਸਪਲਾਈ ਲਗਾਤਾਰ ਪਹੁੰਚ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਲੋੜ ਅਨੁਸਾਰ ਹੀ ਡੀ.ਏ.ਪੀ ਅਤੇ ਹੋਰ ਖਾਦਾਂ ਦੀ ਖਰੀਦ ਕਰਨ ਤੇ ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਜਾਂ ਵੱਧ ਰੇਟ ਵਸੂਲੀ ਦੀ ਸੂਰਤ ਵਿਚ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ।
ਪਿਛਲੀ ਖ਼ਬਰ ਅੱਜ ਤੋਂ 15 ਤੱਕ ਦਾਣਾ ਮੰਡੀ ਕਲਾਨੌਰ ਵਿਖੇ ਪਲਾਟਾਂ ਦੀ ਈ-ਨਿਲਾਮੀ ਰਾਹੀਂ ਹੋਵੇਗੀ ਖੁੱਲ੍ਹੀ ਬੋਲੀ- ਇੰਜ. ਬਿਬੋਰੀਆ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਬੂਟੇ ਲਗਾਉਣ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।