03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾ ਦੜੇਵਾਲੀ ਵਿਖੇ ਲੱਗਣ ਜਾ ਰਿਹਾ ਨਵਾਂ 66 ਕੇ.ਵੀ. ਸਬ ਸਟੇਸ਼ਨ

ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਜਦੋਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਸ ਦਿਨ ਤੋਂ ਹੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ, ਜਿੱਥੇ ਉਨ੍ਹਾਂ ਵਲੋਂ ਹਲਕੇ ਵਿਚ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ, ਉੱਥੇ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਜਲਸੇ ਕੀਤੇ ਜਾ ਰਹੇ ਹਨ। ਇੱਥੇ ਹੀ ਬੱਸ ਨਹੀਂ ਲੋਕਾਂ ਨੂੰ ਨਵੀਆਂ ਸਕੀਮਾਂ ਨਾਲ ਜੋੜਨ ਲਈ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਲੋਕਾਂ ਦੇ ਸਾਂਝੇ ਮਸਲਿਆਂ ਨੂੰ ਲੈ ਕੇ ਹਫ਼ਤੇ ’ਚ ਇਕ ਵਾਰ ਚੰਡੀਗੜ੍ਹ ਪਹੁੰਚ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲਿਆ ਜਾ ਰਿਹਾ ਹੈ।

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ 03-09-2026
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਜਦੋਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਸ ਦਿਨ ਤੋਂ ਹੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ, ਜਿੱਥੇ ਉਨ੍ਹਾਂ ਵਲੋਂ ਹਲਕੇ ਵਿਚ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ, ਉੱਥੇ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਵੱਡੇ ਜਲਸੇ ਕੀਤੇ ਜਾ ਰਹੇ ਹਨ। ਇੱਥੇ ਹੀ ਬੱਸ ਨਹੀਂ ਲੋਕਾਂ ਨੂੰ ਨਵੀਆਂ ਸਕੀਮਾਂ ਨਾਲ ਜੋੜਨ ਲਈ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਲੋਕਾਂ ਦੇ ਸਾਂਝੇ ਮਸਲਿਆਂ ਨੂੰ ਲੈ ਕੇ ਹਫ਼ਤੇ ’ਚ ਇਕ ਵਾਰ ਚੰਡੀਗੜ੍ਹ ਪਹੁੰਚ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਿਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਘੁਮਾਣ 66 ਕੇ.ਵੀ. ਸਬ ਸਟੇਸ਼ਨ ਦੇ ਨਾਲ-ਨਾਲ ਪਿੰਡ ਦੜੇਵਾਲੀ ਵਿਖੇ ਨਵਾਂ 66 ਕੇ.ਵੀ. ਸਬ ਸਟੇਸ਼ਨ ਲਗਾਉਣ ਲਈ ਜਿੱਥੇ ਪਿੰਡ ਦੀ ਪੰਚਾਇਤ ਕੋਲੋਂ ਮਤੇ ਪਵਾਏ ਹਨ, ਉੱਥੇ ਨਾਲ ਹੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਓ.ਐਸ.ਡੀ. ਰਾਜਵੀਰ ਸਿੰਘ ਘੁੰਮਣ ਰਾਹੀਂ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਮੁੱਖ ਮੰਤਰੀ ਦਫ਼ਤਰ ਪੁੱਜਦਾ ਕੀਤਾ ਹੈ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਸਾਬਕਾ ਵਿਧਾਇਕ ਨੇ ਕਿਹਾ ਕਿ ਘੁਮਾਣ ਵਿਖੇ ਸਥਿਤ 66 ਕੇ.ਵੀ. ਸਬ ਸਟੇਸ਼ਨ, ਜੋ ਕਿ ਡੀਲੋਡ ਹੋਣ ਕਰਕੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਰਜਨਾਂ ਪਿੰਡ ਜਿਨਾਂ ਨੂੰ ਘੁਮਾਣ ਤੋਂ ਬਿਜਲੀ ਸਪਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਬਿਜਲੀ ਸਪਲਾਈ ਨਿਰਵਿਘਨ ਮਿਲਣੀ ਚਾਹੀਦੀ ਹੈ, ਜਿਸ ਕਰਕੇ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਲਦ ਹੀ ਦੜੇਵਾਲੀ ਵਿਖੇ ਨਵਾਂ 66 ਕੇਵੀ ਸਬ ਸਟੇਸ਼ਨ ਲਗਾਇਆ ਜਾਵੇਗਾ ਤਾਂ ਜੋ ਘਰਾਂ ਦੀ ਸਪਲਾਈ ਦੇ ਨਾਲ-ਨਾਲ ਕਿਸਾਨਾਂ ਨੂੰ ਖੇਤਾਂ ਦੀ ਸਪਲਾਈ ਵੀ ਨਿਰਵਿਘਨ ਮਿਲ ਸਕੇ। ਉਨ੍ਹਾਂ ਕਿਹਾ ਕਿ ਦੜੇਵਾਲੀ ਪਿੰਡ ਵਲੋਂ ਦੋ ਏਕੜ ਜ਼ਮੀਨ ਬਿਨ੍ਹਾਂ ਕਿਸੇ ਖਰਚੇ ਦੇ ਵਿਭਾਗ ਨੂੰ ਦਿੱਤੀ ਜਾਵੇਗੀ, ਜਿਸ ’ਚ ਇਹ 66 ਕੇਵੀ ਸਬ ਸਟੇਸ਼ਨ ਲਗਾਇਆ ਜਾਵੇਗਾ। ਇਸ ਨਾਲ ਛੇ ਨਵੇਂ ਫੀਡਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਠ ਕਿਲੋਮੀਟਰ ਬਿਜਲੀ ਲਾਈਨ ਘੁਮਾਣ ਤੋਂ ਦੜੇਵਾਲੀ ਤੱਕ ਖਿੱਚੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਵੋਲਟੇਜ ਪੂਰੀ ਮਿਲੇਗੀ, ਉੱਥੇ ਵਿਭਾਗ ਨੂੰ ਰੈਵੀਨਿਊ ਵਿਚ ਵੀ ਵਾਧਾ ਹੋਵੇਗਾ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦੀ ਚੁਫੇਰੇ ਸ਼ਲਾਘਾ ਹੋ ਰਹੀ ਹੈ ਤੇ ਲੋਕਾਂ ਨੇ ਕਿਹਾ ਕਿ ਅਜਿਹੇ ਸਾਂਝੇ ਮਸਲਿਆਂ ਲਈ ਲੀਡਰਾਂ ਨੂੰ ਅੱਗੇ ਆ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ।
ਪਿਛਲੀ ਖ਼ਬਰ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਵਿਦਿਆਰਥੀਆਂ ਨੇ ਕੀਤਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੌਰਾ ਅਗਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਰਲ-ਮਿਲ ਕੇ ਮਨਾਇਆ ਜਾਵੇਗਾ : ਪ੍ਰਧਾਨ ਨਵਦੀਪ ਪੰਨੂੰ, ਖੋਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।