03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਹਨੂੰਵਾਨ ਪੁਲਿਸ ਵਲੋਂ ਹੈਰੋਇਨ ਸਮੇਤ 2 ਨੌਜਵਾਨ ਕਾਬੂ

ਕਾਹਨੂੰਵਾਨ, 2 ਸਤੰਬਰ (ਨਿਸ਼ਾਨ ਸਿੰਘ ਚਾਹਲ)-ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਤੇ ਇਲਾਕੇ ’ਚ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 03-09-2026
ਕਾਹਨੂੰਵਾਨ, 2 ਸਤੰਬਰ (ਨਿਸ਼ਾਨ ਸਿੰਘ ਚਾਹਲ)-ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਤੇ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਿਜਲੀ ਘਰ ਕਾਹਨੂੰਵਾਨ ਦੇ ਨੇੜੇ ਪੁੱਜੀ ਤਾਂ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਦੋਵਾਂ ਨੌਜਵਾਨਾਂ ਕੋਲੋਂ ਕੁੱਲ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਧਰਮਿੰਦਰ ਸਿੰਘ ਉਰਫ ਮੀਤਾ ਪੁੱਤਰ ਜਸਵੰਤ ਸਿੰਘ ਵਾਸੀ ਭੱਟੀਆਂ ਤੇ ਕਰਮਾ ਉਰਫ ਜਾਗਰ ਪੁੱਤਰ ਪ੍ਰੇਮ ਮਸੀਹ ਵਾਸੀ ਸੈਦੋਵਾਲ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਭੱਠਾ ਮਾਲਕਾਂ ਵਲੋਂ ਮਜ਼ਦੂਰਾਂ ’ਤੇ ਛਾਪੇਮਾਰੀ 600 ਇੱਟ ਨੂੰ ਲਿਆ ਕਬਜ਼ੇ ’ਚ ਅਗਲੀ ਖ਼ਬਰ ਗੈਸ ਡਲਿਵਰੀਮੈਨ ਨੂੰ ਘੇਰ ਕੇ 19 ਹਜ਼ਾਰ ਰੁਪਏ ਤੇ ਚਾਂਦੀ ਦੀ ਚੇਨ ਖੋਹੀ, ਇਕ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।