ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 5 ਨੂੰ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸਾਹਨੀ
ਪਠਾਨਕੋਟ, 2 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਗੁਰਮਤਿ ਸਮਾਗਮ 5 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ।
03-09-2026