05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 4 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਐਮਾ ਕੋਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਭੁਪਿੰਦਰ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।

ਅਜੀਤ ਡੈਸਕ 05-09-2026
ਪਠਾਨਕੋਟ, 4 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਐਮਾ ਕੋਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਭੁਪਿੰਦਰ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਅੰਤ ’ਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਹਰਜੀਤ ਸਿੰਘ, ਹਰਨਾਮ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ, ਦਾਤਾਰ ਸਿੰਘ ਅਤੇ ਤਰਲੋਚਨ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਪਠਾਨਕੋਟ ’ਚ ਧੂਮਧਾਮ ਨਾਲ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਪ੍ਰੈਜੈਂਟੇਸ਼ਨ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।