06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਸੰਗਤ ਨੂੰ ਦਿੱਤੀ ਵਧਾਈ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਮਹਾਨ ਸਿੱਖ ਯੋਧੇ ਤੇ ਗੁਰੂ ਘਰ ਦੇ ਪਰਮ ਸੇਵਕ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 365ਵੇਂ ਜਨਮ ਦਿਹਾੜੇ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਮੂਹ ਸੰਗਤ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਸਿੱਖ ਕੌਮ ਲਈ ਸਮਰਪਣ, ਨਿਡਰਤਾ, ਸੇਵਾ ਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ।

ਸ: ਬਲਵਿੰਦਰ ਸਿੰਘ ਲਾਡੀ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਮਹਾਨ ਸਿੱਖ ਯੋਧੇ ਤੇ ਗੁਰੂ ਘਰ ਦੇ ਪਰਮ ਸੇਵਕ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 365ਵੇਂ ਜਨਮ ਦਿਹਾੜੇ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਮੂਹ ਸੰਗਤ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਸਿੱਖ ਕੌਮ ਲਈ ਸਮਰਪਣ, ਨਿਡਰਤਾ, ਸੇਵਾ ਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਸਾਬਕਾ ਵਿਧਾਇਕ ਲਾਡੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਸੇਵਾ, ਸਿਮਰਨ, ਸੱਚਾਈ, ਬਰਾਬਰੀ ਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਸ: ਲਾਡੀ ਨੇ ਅੱਗੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਗੁਰੂ ਘਰ ਪ੍ਰਤੀ ਆਪਣੀ ਅਦੁੱਤੀ ਵਫਾਦਾਰੀ ਤੇ ਬਹਾਦਰੀ ਨਾਲ ਸਿੱਖ ਇਤਿਹਾਸ ਵਿਚ ਅਮਿੱਟ ਛਾਪ ਛੱਡੀ। ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜੀਆਂ ਨੂੰ ਧਰਮ, ਸੱਚ ਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਘਰ - ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੇ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਿਆ ਜਾਵੇ। ਉਨ੍ਹਾਂ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ।
ਪਿਛਲੀ ਖ਼ਬਰ ਜੈ ਬਾਬਾ ਫਲਾਟਾ ਸ਼ਾਹ ਦੀ ਯਾਦ ਵਿਚ ਪਿੰਡ ਗਾਜੀਕੋਟ ਵਿਖੇ ਦੋ ਰੋਜ਼ਾ ਛਿੰਝ ਮੇਲਾ ਅੱਜ ਤੋਂ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਵਿਖੇ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।