06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ-ਚੇਅਰਮੈਨ ਅਵਤਾਰ ਸਿੰਘ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਬਟਾਲਾ ਤੋਂ 3 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਮੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨ੍ਹਾਂ ’ਚ ਦਾਖਲਿਆਂ ਸੰਬੰਧੀ ਇਲਾਕੇ ਦੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਕਾਲਜ ਦੇ ਚੇਅਰਮੈਨ ਸ: ਅਵਤਾਰ ਸਿੰਘ ਨੇ ਦੱਸਿਆ ਕਿ ਹੁਣ ਕਾਲਜ ਵਿਚ ਨਵੇਂ ਕੋਰਸ ਬੀ.

ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਬਟਾਲਾ ਤੋਂ 3 ਕਿਲੋਮੀਟਰ ਦੂਰ ਗੁਰਦਾਸਪੁਰ ਰੋਡ ’ਤੇ ਖੰਡ ਮਿੱਲ ਦੇ ਨਜ਼ਦੀਕ ਪਿੰਡ ਗਿੱਲਾਂਵਾਲੀ ਵਿਖੇ ਲੰਮੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਹੇ ਮਾਝਾ ਕਾਲਜ ਆਫ਼ ਫਾਰਮੇਸੀ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨ੍ਹਾਂ ’ਚ ਦਾਖਲਿਆਂ ਸੰਬੰਧੀ ਇਲਾਕੇ ਦੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਕਾਲਜ ਦੇ ਚੇਅਰਮੈਨ ਸ: ਅਵਤਾਰ ਸਿੰਘ ਨੇ ਦੱਸਿਆ ਕਿ ਹੁਣ ਕਾਲਜ ਵਿਚ ਨਵੇਂ ਕੋਰਸ ਬੀ. ਫਾਰਮੇਸੀ, ਬੀ. ਐਸ. ਸੀ. ਮੈਡੀਕਲ ਲੈਬ ਸਾਇੰਸਿਜ਼, ਬੀ. ਐਸ. ਸੀ. ਬਿਊਟੀ ਥਰੈਪੀ ਤੇ ਅਸਥੈਟਿਕਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੋਰਸ ਫਾਰਮੇਸੀ ਕੌਸਲ ਆਫ਼ ਇੰਡੀਆ ਤੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਇਹ ਕੋਰਸ ਕਰ ਕੇ ਵਿਦਿਆਰਥੀ ਸੌਖੇ ਤਰੀਕੇ ਨਾਲ ਸਰਕਾਰੀ ਨੌਕਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਦੀ ਅੰਤਿਮ ਮਿਤੀ 13 ਸਤੰਬਰ ਹੈ ਅਤੇ ਇਸ ਸੈਸ਼ਨ ਤੋਂ ਬੀ. ਸੀ. ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਦੀ ਸੁਵਿਧਾ ਉਪਲੱਬਧ ਹੈ। ਚੇਅਰਮੈਨ ਸ: ਅਵਤਾਰ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਦਾਖਲਾ ਸਹਾਇਤਾ ਡੈਸਕ ਸਥਾਪਿਤ ਕੀਤਾ ਗਿਆ ਹੈ, ਜਿਥੋਂ ਵਿਦਿਆਰਥੀ ਜਾਣਕਾਰੀ ਪ੍ਰਾਪਤ ਕਰ ਕੇ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈ ਸਕਦੇ ਹਨ ਤੇ ਆਪਣੇ ਭਵਿੱਖ ਨੂੰ ਰੁਸ਼ਨਾ ਸਕਦੇ ਹਨ।
ਪਿਛਲੀ ਖ਼ਬਰ ਘਰ ਵਿਚ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਡੀ. ਏ. ਪੀ., ਯੂਰੀਆ ਖਾਦ, ਬੀਜਾਂ ਨੂੰ ਕਿੱਲਤ ਦੱਸ ਕੇ ਬਲੈਕ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ -ਗਗਨਦੀਪ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।