07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਨਾਨਕ ਕਾਲਜ ਵਿਖੇ ਅਧਿਆਪਕ ਦਿਵਸ ਮੌਕੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਧਿਆਪਕ ਦਿਵਸ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ, ਜਿਸ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ 20 ਤੋਂ ਵੱਧ ਵਿਦਿਆਰਥੀਆਂ ਨੇ ਪੂਰੀ ਮਿਹਨਤ ਤੇ ਤਨਦੇਹੀ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚੋਂ ਪਵਨਜੀਤ ਕੌਰ ਪੀ.

ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਅਧਿਆਪਕ ਦਿਵਸ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ, ਜਿਸ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ 20 ਤੋਂ ਵੱਧ ਵਿਦਿਆਰਥੀਆਂ ਨੇ ਪੂਰੀ ਮਿਹਨਤ ਤੇ ਤਨਦੇਹੀ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚੋਂ ਪਵਨਜੀਤ ਕੌਰ ਪੀ. ਜੀ. ਡੀ. ਸੀ. ਏ. ਦੀ ਵਿਦਿਆਰਥਣ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਤੇ ਗੁਰਸੇਵਕ ਸਿੰਘ ਤੇ ਜੋਬਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਬੱਚਿਆਂ ਨੂੰ ਹੋਰ ਅੱਗੇ ਵਧ ਚੜ੍ਹ ਕੇ ਹਰੇਕ ਗਤੀਵਿਧੀ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਪ੍ਰੋ. ਅੰਮਿਤਪਾਲ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਅਮਨਦੀਪ ਕੌਰ, ਪ੍ਰੋ. ਨੇਹਾ ਢੱਲ, ਪ੍ਰੋ. ਪਲਕਪ੍ਰੀਤ ਕੌਰ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ. ਬਾਜਵਾ ਸਕੂਲ ’ਚ ਅਧਿਆਪਕ ਦਿਵਸ ਮਨਾਇਆ 5 ਅਧਿਆਪਕਾਂ ਨੂੰ ਐਵਾਰਡ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਆਰ. ਡੀ. ਖੋਸਲਾ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਮਾਣਮੱਤੇ ਮਾਹੌਲ ’ਚ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।