06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਤਾ-ਪਿਤਾ ਦਾ ਸਤਿਕਾਰ ਹੀ ਸੱਚੀ ਸੇਵਾ-ਗੌਰੀ ਸ਼ੰਕਰ

ਪਠਾਨਕੋਟ, 5 ਸਤੰਬਰ (ਸੁਮਿਤ)-ਗੌਰੀ ਸ਼ੰਕਰ ਸੇਵਾ ਸਮਿਤੀ ਵਲੋਂ ‘ਸਾਂਭ ਲਓ ਮਾਪੇ, ਰੱਬ ਮਿਲਜੂ ਆਪੇ’ ਨੂੰ ਸਮਰਪਿਤ ਇਕ ਵਿਲੱਖਣ ਅਤੇ ਦਿਲ ਨੂੰ ਛੂਹ ਲੈਣ ਵਾਲੇ ਨੁੱਕੜ ਨਾਟਕ ਦਾ ਆਯੋਜਨ ਪੀਰ ਬਾਬਾ ਚੌਕ ਪਠਾਨਕੋਟ ਵਿਖੇ ਕੀਤਾ ਗਿਆ । ਇਹ ਪ੍ਰੋਗਰਾਮ ਸਮਿਤੀ ਦੇ ਚੇਅਰਮੈਨ ਸੰਜੀਵ ਮਲਹਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ।

ਅਜੀਤ ਡੈਸਕ 06-09-2026
ਪਠਾਨਕੋਟ, 5 ਸਤੰਬਰ (ਸੁਮਿਤ)-ਗੌਰੀ ਸ਼ੰਕਰ ਸੇਵਾ ਸਮਿਤੀ ਵਲੋਂ ‘ਸਾਂਭ ਲਓ ਮਾਪੇ, ਰੱਬ ਮਿਲਜੂ ਆਪੇ’ ਨੂੰ ਸਮਰਪਿਤ ਇਕ ਵਿਲੱਖਣ ਅਤੇ ਦਿਲ ਨੂੰ ਛੂਹ ਲੈਣ ਵਾਲੇ ਨੁੱਕੜ ਨਾਟਕ ਦਾ ਆਯੋਜਨ ਪੀਰ ਬਾਬਾ ਚੌਕ ਪਠਾਨਕੋਟ ਵਿਖੇ ਕੀਤਾ ਗਿਆ । ਇਹ ਪ੍ਰੋਗਰਾਮ ਸਮਿਤੀ ਦੇ ਚੇਅਰਮੈਨ ਸੰਜੀਵ ਮਲਹਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮਾਤਾ-ਪਿਤਾ ਪ੍ਰਤੀ ਸਤਿਕਾਰ, ਪਿਆਰ ਅਤੇ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਤੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਮਾਪਿਆਂ ਦੀ ਬੁਢਾਪੇ ਵਿਚ ਪੂਰੀ ਦੇਖਭਾਲ ਕਰਨ ਲਈ ਪ੍ਰੇਰਿਤ ਕਰਨਾ ਸੀ । ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਨੀਲ ਮਹਾਜਨ, ਦਵਿੰਦਰ ਮਲਹੋਤਰਾ, ਮਨੋਜ ਰੈਣਾ, ਪੰਕਜ ਅਗਰਿਸ਼ ਤੇ ਰੱਜਤ ਬਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਇਸ ਤੋਂ ਇਲਾਵਾ ਕਈ ਪਤਵੰਤੇ ਅਤੇ ਸ਼ਹਿਰ ਵਾਸੀਆਂ ਨੇ ਵੀ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ । ਸਾਰੇ ਮਹਿਮਾਨਾਂ ਨੇ ਸਮਿਤੀ ਵਲੋਂ ਕਰਵਾਏ ਗਏ ਇਸ ਸਮਾਜਿਕ ਜਾਗਰੂਕਤਾ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ।
ਪਿਛਲੀ ਖ਼ਬਰ ਨੋਵਲਟੀ ਮਾਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।