07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਰਵਿਦਾਸ ਚੌਕ ਜੇਲ੍ਹ ਰੋਡ ਤੋਂ ਅੱਬਲਖੈਰ ਨੂੰ ਜਾਣ ਵਾਲੀ ਮੁੱਖ ਸੜਕ ਥਾਂ-ਥਾਂ ਟੁੱਟੀ ਨਿੱਤ ਵਾਪਰ ਰਹੇ ਹਾਦਸੇ * ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੜਕ ਦੀ ਮੁਰੰਮਤ ਕਰਵਾਉਣ ਦੀ ਕੀਤੀ ਮੰਗ

ਗੁਰਦਾਸਪੁਰ, 6 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ’ਚ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਮੰਤਰੀ ਸੜਕਾਂ ਦੀ ਮੁਰੰਮਤ ਹੋਣ ਦੀ ਦੁਹਾਈ ਪਾ ਰਹੇ ਹਨ, ਉੱਥੇ ਹੀ ਗੁਰਦਾਸਪੁਰ ਦੀਆਂ ਕਈ ਅਹਿਮ ਸੜਕਾਂ ਅੱਧ ਵਿਚਾਲੇ ਮੁਰੰਮਤ ਲਈ ਰੁਕੀਆਂ ਹੋਈਆਂ ਹਨ । ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ’ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ ।

ਅਜੀਤ ਡੈਸਕ 07-09-2026
ਗੁਰਦਾਸਪੁਰ, 6 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ’ਚ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਮੰਤਰੀ ਸੜਕਾਂ ਦੀ ਮੁਰੰਮਤ ਹੋਣ ਦੀ ਦੁਹਾਈ ਪਾ ਰਹੇ ਹਨ, ਉੱਥੇ ਹੀ ਗੁਰਦਾਸਪੁਰ ਦੀਆਂ ਕਈ ਅਹਿਮ ਸੜਕਾਂ ਅੱਧ ਵਿਚਾਲੇ ਮੁਰੰਮਤ ਲਈ ਰੁਕੀਆਂ ਹੋਈਆਂ ਹਨ । ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ’ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ । ਇਸ ਸਬੰਧੀ 5 ਨੰਬਰ ਸਕੀਮ ਦੇ ਵਾਸੀਆਂ ਤੇ ਦੁਕਾਨਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਚੌਕ ਗੁਰਦਾਸਪੁਰ ਤੋਂ ਅੱਬਲਖੈਰ ਨੂੰ ਜਾਣ ਵਾਲੀ ਮੁੱਖ ਸੜਕ ਦੋ-ਤਿੰਨ ਕਿੱਲੋਮੀਟਰ ਥਾਂ-ਥਾਂ ਟੁੱਟੀ ਪਈ ਹੈ ਤੇ ਰਾਹਗੀਰਾਂ ਲਈ ਮੁਸੀਬਤ ਬਣੀ ਹੋਈ ਹੈ । ਇਸ ਨਾਲ ਛੋਟੇ-ਮੋਟੇ ਸੜਕ ਹਾਦਸੇ ਹੋਣ ਨਾਲ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਤੇ ਮਹਿਕਮਾ ਸਭ ਕੁਝ ਜਾਣਦਾ ਹੋਇਆ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ । ਉਨ੍ਹਾਂ ਦੱਸਿਆ ਕਿ ਇਹ ਸੜਕ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਉਠਾਉਣ ਦੇ ਬਾਵਜੂਦ ਸੜਕ ਦੀ ਮੁਰੰਮਤ ਨਹੀਂ ਹੋ ਸਕੀ । ਜਿਸ ਕਰਕੇ ਲੋਕਾਂ ਦਾ ਮਹਿਕਮੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਅੱਬਲਖੈਰ ਤੱਕ ਸੜਕ ਬਣਾਉਣ ਲਈ ਮਹਿਕਮੇ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਜਾਣ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੁਸ਼ਕਿਲ ਦਾ ਹੱਲ ਹੋ ਸਕੇ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਇਕ ਹੋਰ ਡਰਾਈਵਰ ਦਾ ਸਲੋਵੇਨੀਆ ਟੀ.ਆਰ.ਸੀ. ਦੇ ਨਾਲ ਜਾਣ ਦਾ ਸੁਪਨਾ ਹੋਇਆ ਸਾਕਾਰ * ਗੁਰਦਾਸਪੁਰ ਦੇ ਸੁਰਖਾਬ ਸਿੰਘ ਦਾ ਸ਼ੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।