ਸੰਡੇ ਬਾਜ਼ਾਰ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਟ੍ਰੈਫਿਕ ਪੁਲਿਸ ਦਾ ਅਭਿਆਨ
ਪਠਾਨਕੋਟ, 6 ਸਤੰਬਰ (ਸੁਮਿਤ)-ਸੰਡੇ ਬਾਜ਼ਾਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਪੈਦਾ ਹੋ ਰਹੀ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਟ੍ਰੈਫਿਕ ਪੁਲਿਸ ਵਲੋਂ ਵਿਸ਼ੇਸ਼ ਅਭਿਆਨ ਚਲਾਇਆ ਗਿਆ । ਟ੍ਰੈਫਿਕ ਪੁਲਿਸ ਪਠਾਨਕੋਟ ਦੇ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਾਜ਼ਾਰ ’ਚ ਕਾਰਵਾਈ ਕਰਦਿਆਂ ਸੜਕਾਂ ਤੇ ਜਨਤਕ ਥਾਵਾਂ ’ਤੇ ਕੀਤਾ ਗਿਆ ਅਤਿਕ੍ਰਮਣ ਹਟਵਾਇਆ ।
ਅਜੀਤ ਡੈਸਕ
07-09-2026