07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਮ ਆਦਮੀ ਪਾਰਟੀ- ਹਲਕਾ ਇੰਚਾਰਜ ਜੋਬਨ ਰੰਧਾਵਾ,ਸੰਮਤੀ ਮੈਂਬਰ ਕਰਨ ਬਾਠ

ਧਿਆਨਪੁਰ, 6 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਹੂੰਝਾਂ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਹਲਕਾ ਫਤਿਹਗੜ੍ਹ ਚੂੜੀਆਂ ’ਚ ਆਮ ਆਦਮੀ ਪਾਰਟੀ ਦੇ ਕੰਮ ਲੋਕਾਂ ਦੀ ਜੁਬਾਨ ’ਤੇ ਬੋਲਣ ਲੱਗ ਪਏ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਤੇ ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਸਿੰਘ ਪੱਤੀ ਬਾਠ ਨੇ ਕੀਤਾ।

ਆਮ ਆਦਮੀ ਪਾਰਟੀ ਹਲਕਾ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਤੇ ਸਰਪੰਚ ਕਰਨਜੀਤ ਸਿੰਘ ਬਾਠ । 07-09-2026
ਧਿਆਨਪੁਰ, 6 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਹੂੰਝਾਂ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਹਲਕਾ ਫਤਿਹਗੜ੍ਹ ਚੂੜੀਆਂ ’ਚ ਆਮ ਆਦਮੀ ਪਾਰਟੀ ਦੇ ਕੰਮ ਲੋਕਾਂ ਦੀ ਜੁਬਾਨ ’ਤੇ ਬੋਲਣ ਲੱਗ ਪਏ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਤੇ ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਸਿੰਘ ਪੱਤੀ ਬਾਠ ਨੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸੜਕਾਂ ਦਾ ਜਾਲ ਵਿਛਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਸਿੰਘ ਪੱਤੀ ਬਾਠ ਨੇ ਕਿਹਾ ਕਿ ਹਲਕਾ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਵਲੋਂ ਬਟਾਲਾ ਤੋਂ ਫਤਿਹਗੜ ਭਾਲੋਵਾਲੀ ਰੋਡ ਦੇ ਉਦਾਘਟਨ ਕਰਨ ਦੇ ਨਾਲ ਲੰਮੇ ਸਮੇਂ ਤੋਂ ਬਾਅਦ ਲੋਕਾਂ ਨੂੰ ਸੁੱਖ ਦਾ ਸੁਨੇਹਾ ਮਿਲ ਰਿਹਾ। ਇਸ ਮੌਕੇ ਹਲਕਾਂ ਫਤਿਹਗੜ ਚੂੜੀਆਂ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾਂ , ਬਲਵਿੰਦਰ ਸਿੰਘ ਸਰਪੰਚ ਮਲਕਵਾਲ, ਸਰਪੰਚ ਬਲਵਿੰਦਰ ਸਿੰਘ ਉਗਰੇਵਾਲ, ਸਰਪੰਚ ਗੁਰਸੇਵਕ ਸਿੰਘ ਅਕਰਪੁਰਾ, ਸਰਪੰਚ ਗੁਰਪ੍ਰੀਤ ਸਿੰਘ ਡਾਲੇ ਚੱਕ, ਸਰਪੰਚ ਸੰਦੀਪ ਸਿੰਘ ਨੰਗਲ, ਸਰਪੰਚ ਰਰਜੀਤ ਸਿੰਘ ਅਕਰਪੁਰਾ ਨਿੱਕਾ ਅਤੇ ਗਗਨ ਕੁਮਾਰ ਮੈਂਬਰ ਆਦਿ ਹਾਜਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।