09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੁਲਿਸ ਚੌਕੀ ਊਧਨਵਾਲ ਨੇ 300 ਕਿਲੋ ਲਾਹਣ ਸਮੇਤ ਵਿਅਕਤੀ ਨੂੰ ਕੀਤਾ ਕਾਬੂ

ਊਧਨਵਾਲ, 8 ਸਤੰਬਰ (ਪਰਗਟ ਸਿੰਘ)-ਸਥਾਨਕ ਕਸਬੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਚੌਕੀ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਦੀ ਇਤਲਾਹ ’ਤੇ ਪਿੰਡ ਹਰਪੁਰਾ ਦੇ ਜਸਪਾਲ ਸਿੰਘ ਪੁੱਤਰ ਪਰਗਟ ਸਿੰਘ ਜੋ ਕਿ ਸ਼ਰਾਬ ਕੱਢਣ ਦਾ ਆਦੀ ਹੈ, ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਸ਼ਰਾਬ, ਲਾਹਣ ਬਰਾਮਦ ਹੋ ਸਕਦੀ ਹੈ।

ਅਜੀਤ ਡੈਸਕ 09-09-2026
ਊਧਨਵਾਲ, 8 ਸਤੰਬਰ (ਪਰਗਟ ਸਿੰਘ)-ਸਥਾਨਕ ਕਸਬੇ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਚੌਕੀ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਖਾਸ ਮੁਖ਼ਬਰ ਦੀ ਇਤਲਾਹ ’ਤੇ ਪਿੰਡ ਹਰਪੁਰਾ ਦੇ ਜਸਪਾਲ ਸਿੰਘ ਪੁੱਤਰ ਪਰਗਟ ਸਿੰਘ ਜੋ ਕਿ ਸ਼ਰਾਬ ਕੱਢਣ ਦਾ ਆਦੀ ਹੈ, ਜੇਕਰ ਉਸ ਦੇ ਘਰ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ’ਚ ਸ਼ਰਾਬ, ਲਾਹਣ ਬਰਾਮਦ ਹੋ ਸਕਦੀ ਹੈ। ਜਦੋਂ ਜਸਪਾਲ ਦੇ ਘਰ ਰੇਡ ਕੀਤੀ ਤਾਂ ਉਸ ਨੇ ਆਪਣੇ ਘਰ ਦੀ ਛੱਤ ਦੋ ਡਰੰਮ ਰੱਖੇ ਹੋਏ ਸਨ, ਜਿਨ੍ਹਾਂ ਵਿਚ ਉਹ ਹੱਥ ਫੇਰ ਰਿਹਾ ਸੀ, ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਪੁਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਜਸਪਾਲ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਹਰਪੁਰਾ ਦੱਸਿਆ। ਉਸ ਕੋਲੋਂ ਪ੍ਰਾਪਤ ਹੋਏ ਦੋਵੇਂ ਡਰੰਮਾਂ ’ਚ ਤਕਰੀਬਨ 300 ਕਿਲੋ ਲਾਹਣ ਬਰਾਮਦ ਹੋਈ, ਜਿਸ ਦੀ ਰਿਪੋਰਟ ਤਿਆਰ ਕਰਕੇ ਮੌਕੇ ’ਤੇ ਲਾਹਣ ਨੂੰ ਨਸ਼ਟ ਕੀਤਾ ਗਿਆ ਤੇ ਦੋਵੇਂ ਡਰੰਮਾਂ ਕਾਬੂ ਵਿਚ ਲੈ ਲਿਆ। ਜਸਪਾਲ ਸਿੰਘ ਦੇ ਖਿਲਾਫ਼ ਥਾਣਾ ਘੁਮਾਣ ਵਿਚ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।
ਪਿਛਲੀ ਖ਼ਬਰ ਲੰਗਾਹ ਪਰਿਵਾਰ ਦੀ ਚੜ੍ਹਤ ਦੇਖ ਕੇ ਵਿਰੋਧੀ ਚਿੰਤਾ ਦੇ ਆਲਮ ’ਚ- ਜਥੇ. ਮਝੈਲ, ਚੇਅਰਮੈਨ ਧਾਰੋਵਾਲੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਪਾਵਰਕਾਮ ਤੇ ਟਰਾਂਸਕੋ ਪੈਨਸਨਰਜ਼ ਯੂਨੀਅਨ ਏਟਕ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।