09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ

ਨਰੋਟ ਜੈਮਲ ਸਿੰਘ, 8 ਸਤੰਬਰ (ਸ਼ਸ਼ੀ ਕੁਮਾਰ)-ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਐਮ. ਡੀ.

ਅਜੀਤ ਡੈਸਕ 09-09-2026
ਨਰੋਟ ਜੈਮਲ ਸਿੰਘ, 8 ਸਤੰਬਰ (ਸ਼ਸ਼ੀ ਕੁਮਾਰ)-ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਐਮ.ਡੀ. ਰਮੇਸ਼ ਸੈਣੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੇ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਤੇ ਧੰਨਵਾਦ ਪ੍ਰਗਟ ਕੀਤਾ । ਅਧਿਆਪਕ ਦਿਵਸ ਮੌਕੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਸੁੰਦਰ ਤੋਹਫ਼ੇ ਭੇਟ ਕੀਤੇ ਤੇ ਉਨ੍ਹਾਂ ਨਾਲ ਕੇਕ ਕੱਟ ਕੇ ਇਸ ਖਾਸ ਦਿਨ ਨੂੰ ਯਾਦਗਾਰੀ ਬਣਾਇਆ । ਆਪਣੇ ਪਿਆਰ, ਸਤਿਕਾਰ ਤੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਐਮ.ਡੀ. ਰਮੇਸ਼ ਸੈਣੀ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਧਿਆਪਕ ਨਾ ਸਿਰਫ਼ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਵਿਚ ਮਾਰਗ ਦਰਸ਼ਨ ਕਰਦੇ ਹਨ, ਸਗੋਂ ਉਨ੍ਹਾਂ ਦੀ ਸ਼ਖਸੀਅਤ ਅਤੇ ਭਵਿੱਖ ਨੂੰ ਵੀ ਆਕਾਰ ਦਿੰਦੇ ਹਨ । ਸਮਾਜ ਅਤੇ ਰਾਸ਼ਟਰ ਦੇ ਵਿਕਾਸ ਲਈ ਅਧਿਆਪਕਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ । ਸਕੂਲ ਦੀ ਚੇਅਰਪਰਸਨ ਕਮਲਾ ਸੈਣੀ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਧਿਆਪਕ ਬੱਚਿਆਂ ਦੇ ਜੀਵਨ ਵਿਚ ਮਾਰਗ ਦਰਸ਼ਕ ਭੂਮਿਕਾ ਨਿਭਾਉਂਦੇ ਹਨ । ਇਸ ਮੌਕੇ ਐਮ.ਡੀ. ਰਮੇਸ਼ ਸੈਣੀ, ਚੇਅਰਪਰਸਨ ਕਮਲਾ ਦੇਵੀ, ਸਕੂਲ ਦਾ ਸਮੂਹ ਸਟਾਫ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ ਅਗਲੀ ਖ਼ਬਰ ਮੁਰਾਦਪੁਰ ਵਿਚ ਕਾਂਗਰਸ ਨੂੰ ਮਿਲਿਆ ਨੌਜਵਾਨਾਂ ਦਾ ਵੱਡਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।