09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰ ਕੇ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਲੋਕਾਂ ਦਾ ਮਨ ਜਿੱਤਿਆ-ਜੋਗਿੰਦਰ/ਲੱਕੀ

ਨਰੋਟ ਜੈਮਲ ਸਿੰਘ, 8 ਸਤੰਬਰ (ਸ਼ਸ਼ੀ ਕੁਮਾਰ)-ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਥਾਂ ’ਤੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਤੇ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਵੱਡੇ ਆਗੂਆਂ ’ਚ ਕਾਂਗਰਸ ਦਾ ਕਾਟੋ ਕਲੇਸ਼ ਕਾਫੀ ਦੇਰ ਤੋਂ ਚੱਲ ਰਿਹਾ ਹੈ ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ । 09-09-2026
ਨਰੋਟ ਜੈਮਲ ਸਿੰਘ, 8 ਸਤੰਬਰ (ਸ਼ਸ਼ੀ ਕੁਮਾਰ)-ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਥਾਂ ’ਤੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਤੇ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੱਕੀ ਨੇ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਵੱਡੇ ਆਗੂਆਂ ’ਚ ਕਾਂਗਰਸ ਦਾ ਕਾਟੋ ਕਲੇਸ਼ ਕਾਫੀ ਦੇਰ ਤੋਂ ਚੱਲ ਰਿਹਾ ਹੈ । ਜਿਸ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸ ਹਾਈਕਮਾਨ ਤੇ ਕਾਂਗਰਸ ਵਿਰੋਧੀ ਦਲ ਦੇ ਆਗੂ ਰਾਹੁਲ ਗਾਂਧੀ ਨੇ ਪੰਜਾਬ ’ਚ ਕਾਂਗਰਸੀਆਂ ਦੀ ਚੱਲ ਰਹੀ ਧੜੇਬਾਜ਼ੀ ਨੂੰ ਮੁੱਖ ਰੱਖਦਿਆਂ ਹੋਇਆਂ ਭੁਪੇਸ਼ ਬਘੇਲ ਦੀ ਥਾਂ ’ਤੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ । ਜਿਸ ਨਾਲ ਪੰਜਾਬ ’ਚ ਕਾਂਗਰਸ ਦੀ ਆਪਸੀ ਲੜਾਈ ਖਤਮ ਹੋ ਜਾਏਗੀ ਤੇ ਪੰਜਾਬ ਦੀ ਕਾਂਗਰਸ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਾਂਗਰਸ ਇਕ ਪਲੇਟਫਾਰਮ ’ਤੇ ਇਕੱਠੀ ਹੋ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਏਗੀ, ਕਿਉਂਕਿ ਕਾਂਗਰਸ ਦੀ ਸਰਕਾਰ ਹੀ ਲੋਕ ਹਿੱਤਾਂ ਤੇ ਗਰੀਬ ਲੋਕਾਂ ਦੇ ਹੱਕਾਂ ਦੀ ਸਰਕਾਰ ਹੈ । ਸਚਿਨ ਪਾਇਲਟ ਦੇ ਪੰਜਾਬ ਵਿਚ ਬਤੌਰ ਇੰਚਾਰਜ ਆਉਣ ਦੇ ਨਾਲ ਸਾਰੀਆਂ ਧੜੇਬਾਜੀਆਂ ਖਤਮ ਹੋ ਜਾਣਗੀਆਂ, ਕਿਉਂਕਿ ਸਚਿਨ ਪਾਇਲਟ ਪੰਜਾਬ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਜਾਣਦੇ ਹਨ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਨਾਲ ਵਿਰੋਧੀ ਪਾਰਟੀਆਂ ਲਈ ਬਹੁਤ ਵੱਡੀ ਚੁਣੌਤੀ ਹੋਵੇਗੀ ।
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਦਾ ਐਮ.ਕਾਮ. ਸਮੈਸਟਰ-2 ਦਾ ਸ਼ਾਨਦਾਰ ਨਤੀਜਾ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੁਕੰਮਲ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।