10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਿੰਦੂ ਕੰਨਿਆ ਮਹਾਂਵਿਦਿਆਲਾ ਦੇ ਬੀ.ਏ ਦਾ ਨਤੀਜਾ ਸ਼ਾਨਦਾਰ ਰਿਹਾ

ਧਾਰੀਵਾਲ, 9 ਸਤੰਬਰ (ਸਵਰਨ ਸਿੰਘ)- ਸਥਾਨਕ ਹਿੰਦੂ ਕੰਨਿਆ ਮਹਾਵਿਦਿਆਲਿਆ, ਧਾਰੀਵਾਲ ਵਿਖੇ ਬੀ . ਏ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।

ਅਜੀਤ ਡੈਸਕ 10-09-2026
ਧਾਰੀਵਾਲ, 9 ਸਤੰਬਰ (ਸਵਰਨ ਸਿੰਘ)- ਸਥਾਨਕ ਹਿੰਦੂ ਕੰਨਿਆ ਮਹਾਵਿਦਿਆਲਿਆ, ਧਾਰੀਵਾਲ ਵਿਖੇ ਬੀ .ਏ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਐਨ ਡੀ ਅਨੰਦ, ਸਕੱਤਰ ਰਮੇਸ ਕੋਹਲੀ ਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਲਈਆਂ ਗਈਆਂ ਮਈ 2026 ਦੀਆਂ ਪ੍ਰੀਖਿਆਵਾਂ ’ਚੋਂ ਬੀ .ਏ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਜਿਸ ’ਚ ਕਾਜਲ ਨੇ 7.43 ਐਸ.ਜੀ.ਪੀ.ਏ ਅੰਕਾਂ ਨਾਲ ਪਹਿਲਾ, ਅਵਨੀਤ ਕੌਰ ਨੇ 7.17 ਐਸ.ਜੀ.ਪੀ.ਏ . ਅੰਕਾਂ ਨਾਲ ਦੂਸਰਾ ਤੇ ਚਾਹਤ ਪ੍ਰੀਤ ਕੌਰ ਨੇ 6.48 ਐਸ.ਜੀ.ਪੀ.ਏ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ’ਤੇ ਕਾਲਜ ਪ੍ਰਬੰਧਕਾਂ ਤੇ ਪਿ੍ੰਸੀਪਲ ਡਾਕਟਰ ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ - ਮਨਦੀਪ ਸਿੰਘ ਰੰਗੜ ਨੰਗਲ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।