10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ - ਮਨਦੀਪ ਸਿੰਘ ਰੰਗੜ ਨੰਗਲ

ਹਰਚੋਵਾਲ, 9 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਪਾਰਟੀ ਵਲੋਂ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ’ਚ ਕਾਂਗਰਸ ਪਾਰਟੀ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ।

ਅਜੀਤ ਡੈਸਕ 10-09-2026
ਹਰਚੋਵਾਲ, 9 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਕਾਂਗਰਸ ਹਾਈਕਮਾਂਡ ਵਲੋਂ ਪਾਰਟੀ ਵਲੋਂ ਸੀਨੀਅਰ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ’ਚ ਕਾਂਗਰਸ ਪਾਰਟੀ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਦੀ ਅਗਵਾਈ ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਸਮਰੱਥਾ ਦਾ ਲਾਭ ਪੰਜਾਬ ਕਾਂਗਰਸ ਨੂੰ ਮਿਲੇਗਾ। ਪਾਰਟੀ ਵਰਕਰਾਂ ’ਚ ਵੀ ਇਸ ਫੈਸਲੇ ਨਾਲ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕਾਂਗਰਸੀ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਵਰਕਰਾਂ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਇਸ ਮੌਕੇ ਸਤਵੰਤ ਸਿੰਘ ਸਾਬੀ, ਜਸਵੰਤ ਸਿੰਘ,ਸਾਬੀ ਸਰਪੰਚ, ਸੁਖਰਾਜ ਸਿੰਘ ਆਦਿ ਕਾਂਗਰਸ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ/ਟ੍ਰਾਂਸਕੋ ਪੈਨਸਨਰਜ਼ ਐਸੋੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਅਗਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਦੇ ਬੀ.ਏ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।