ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਦੇ ਭਰਾ ਸਤਵਿੰਦਰ ਸਿੰਘ ਨੂੰ ਅੰਤਿਮ ਸੰਸਕਾਰ ਮੌਕੇ ਨਮ ਅੱਖਾਂ ਨਾਲ ਵਿਦਾਇਗੀ
ਘੁਮਾਣ, 9 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਕੀਤਾ ਗਿਆ।
ਸਤਵਿੰਦਰ ਸਿੰਘ ਸੰਧੂ
10-09-2026