10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵੱਖ-ਵੱਖ ਸਮੱਸਿਆਵਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ-ਕਾਮਰੇਡ ਸੈਣੀ

ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਸ਼ਹਿਰ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਲੈ ਕੇ ਸਮਾਜ ਸੇਵਾ ਜਥੇਬੰਦੀ ਵਲੋਂ ਫਰਵਰੀ 2023 ਤੋਂ ਜੂਨ 2026 ਤੱਕ 40 ਮਹੀਨਿਆਂ ਦੀ ਲਗਾਤਾਰਤਾ ਦੇ ਸਬੰਧ ਵਿਚ ਡੀ. ਸੀ ਅਤੇ ਏ.

ਕਾਮਰੇਡ ਅਮਰਜੀਤ ਸਿੰਘ ਸੈਣੀ ਅਤੇ ਰਘਬੀਰ ਸਿੰਘ ਚਾਹਲ। 10-09-2026
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਸ਼ਹਿਰ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਲੈ ਕੇ ਸਮਾਜ ਸੇਵਾ ਜਥੇਬੰਦੀ ਵਲੋਂ ਫਰਵਰੀ 2023 ਤੋਂ ਜੂਨ 2026 ਤੱਕ 40 ਮਹੀਨਿਆਂ ਦੀ ਲਗਾਤਾਰਤਾ ਦੇ ਸਬੰਧ ਵਿਚ ਡੀ.ਸੀ ਅਤੇ ਏ.ਡੀ.ਸੀ ਨੂੰ ਮੰਗ ਪੱਤਰ ਤੇ ਯਾਦ ਪੱਤਰ ਦੇ ਕੇ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪਰ ਕਈ ਵਾਰ ਮੀਟਿੰਗਾਂ ਕਰਕੇ ਜਾਣੂ ਕਰਵਾਉਣ ਦੇ ਬਾਵਜੂਦ ਪ੍ਰਸ਼ਾਸਨ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਮਰੇਡ ਅਮਰਜੀਤ ਸਿੰਘ ਸੈਣੀ ਤੇ ਰਘਬੀਰ ਸਿੰਘ ਚਾਹਲ ਨੇ ਕਿਹਾ ਕਿ ਟੁੱਟੀਆਂ ਸੜਕਾਂ, ਫਾਇਰ ਬ੍ਰਿਗੇਡ ਦਫ਼ਤਰ ਨੂੰ ਬਾਹਰ ਕਰਨ, ਲਾਇਬ੍ਰੇਰੀ ਰੋਡ ਤੋਂ ਭਾਈ ਲਾਲੋ ਚੌਕ ਤੱਕ 5-5 ਫੁਟ ਦੇ ਫੁੱਟਪਾਥ, ਭਾਈ ਲਾਲੋ ਚੌਕ ਤੋਂ ਰੇਲਵੇ ਸਟੇਸ਼ਨ ਤੱਕ ਸੜਕ ਦੀ ਮੁਰੰਮਤ ਕਰਨ, ਟਰੈਫਿਕ ਸਮੱਸਿਆ ਦਾ ਪੱਕਾ ਹੱਲ ਕਰਨ, ਮੱਛੀ ਮਾਰਕੀਟ ਨੂੰ ਸ਼ਹਿਰ ਤੋਂ ਬਾਹਰ ਕਰਨ, ਰੇਹੜੀਆਂ ਨੂੰ ਇਕ ਜਗਾ ਤਬਦੀਲ ਕਰਨ, ਨਹਿਰੂ ਪਾਰਕ, ਗਰੂ ਨਾਨਕ ਪਾਰਕ ਤੇ ਫਿਸ਼ ਪਾਰਕ ਦੀ ਸਫਾਈ ਯਕੀਨੀ ਬਣਾਉਣ ਆਦਿ ਮੰਗਾਂ ਤੋਂ ਜਾਣੂ ਕਰਵਾਉਂਦੇ ਆ ਰਹੇ ਹਾਂ। ਪਰ ਅਜੇ ਤੱਕ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਕਰਨੈਲ ਸਿੰਘ ਭੁਲੇਚੱਕ, ਕੁਲਜੀਤ ਸਿੰਘ ਸਿਧਵਾਂ, ਮਨਮੋਹਨ ਸਿੰਘ ਛੀਨਾ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰ ਘ, ਮਨਜੀਤ ਸਿੰਘ, ਕਮਜੀਤ ਸ਼ਰਮਾ, ਗੁਰਨਾਮ ਸਿੰਘ, ਸ਼ਮਸ਼ੇਰ ਸਿੰਘ, ਇਮੈਨੂਅਲ ਨਾਹਰ ਆਦਿ ਹਾਜਰ ਸਨ ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਸੁਖਜਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।