10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰੂ ਨਾਨਕ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ

ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਵਿਦਿਆਰਥੀਆਂ ਦੇ ਜੀਵਨ ’ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਗੁਰਮੀਤ ਸਿੰਘ ਬਾਜਵਾ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਮਾਰਗਦਰਸ਼ਕ, ਪ੍ਰੇਰਕ ਤੇ ਸ਼ਖ਼ਸੀਅਤ ਨਿਰਮਾਤਾ ਹੁੰਦਾ ਹੈ।

ਅਜੀਤ ਡੈਸਕ 10-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਵਿਦਿਆਰਥੀਆਂ ਦੇ ਜੀਵਨ ’ਚ ਅਧਿਆਪਕ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਗੁਰਮੀਤ ਸਿੰਘ ਬਾਜਵਾ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਮਾਰਗਦਰਸ਼ਕ, ਪ੍ਰੇਰਕ ਤੇ ਸ਼ਖ਼ਸੀਅਤ ਨਿਰਮਾਤਾ ਹੁੰਦਾ ਹੈ। ਇਸ ਮੌਕੇ ਸ੍ਰੀ ਵਿਜੇ ਅਗਨੀਹੋਤਰੀ ਨੇ ਕਿਹਾ ਕਿ ਵਿਦਿਆਰਥੀ ਦੇ ਜੀਵਨ ’ਚ ਅਧਿਆਪਕ ਦੀ ਥਾਂ ਬਹੁਤ ਵਿਸ਼ੇਸ਼ ਹੁੰਦੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਦਾ ਰਿਸ਼ਤਾ ਸਿਰਫ਼ ਕਲਾਸਰੂਮ ਤੱਕ ਸੀਮਤ ਨਹੀਂ ਹੁੰਦਾ। ਇਕ ਸਮਰੱਥ ਅਧਿਆਪਕ ਵਿਦਿਆਰਥੀਆਂ ’ਚ ਗਿਆਨ ਦੇ ਨਾਲ-ਨਾਲ ਨੈਤਿਕਤਾ, ਅਨੁਸ਼ਾਸਨ, ਆਤਮ-ਵਿਸ਼ਵਾਸ, ਸੰਵੇਦਨਸ਼ੀਲਤਾ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕਰਵਾਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਗਿਆਨਵਰਧਕ ਲੈਕਚਰ ਵਿਦਿਆਰਥੀਆਂ ਦੇ ਬੌਧਿਕ ਤੇ ਵਿਅਕਤੀਤਵ ਵਿਕਾਸ ਲਈ ਬੇਹੱਦ ਲਾਹੇਵੰਦ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਲੈਕਚਰ ਵਿਚ ਉਤਸ਼ਾਹ ਨਾਲ ਭਾਗ ਲਿਆ। ਅੰਤ ਵਿਚ ਡਾ. ਹਰਮੀਤ ਕੌਰ ਨੇ ਗੁਰਮੀਤ ਸਿੰਘ ਬਾਜਵਾ, ਵਿਜੇ ਅਗਨੀਹੋਤਰੀ ਤੇ ਕਾਲਜ ਦੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਵਿਦਿਆਰਥੀਆਂ ਤੋਂ ਇਲਾਵਾ ਪੰਜਾਬੀ ਵਿਭਾਗ ਦੇ ਪ੍ਰੋ. ਸ਼ਹਿਬਾਜਦੀਪ ਸਿੰਘ, ਪ੍ਰੋ. ਨਵਦੀਪ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਕਵਲਜੀਤ ਕੌਰ, ਸਰੀਰਕ ਸਿੱਖਿਆ ਵਿਭਾਗ ਤੋਂ ਪ੍ਰੋ. ਗੁਰਮੁਖ ਸਿੰਘ ਅਤੇ ਅੰਗਰੇਜ਼ੀ ਵਿਭਾਗ ਤੋਂ ਪ੍ਰੋ. ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੱਚਿਆਂ ਦੇ ਰਹਿਣ ਵਾਲੇ ਪੀ.ਜੀ. ਦੀ ਸਮੇਂ-ਸਮੇਂ ’ਤੇ ਚੈਕਿੰਗ ਹੋਣੀ ਚਾਹੀਦੀ- ਸਮਾਜ ਸੇਵੀ ਅਗਲੀ ਖ਼ਬਰ ਵੱਖ-ਵੱਖ ਸਮੱਸਿਆਵਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ-ਕਾਮਰੇਡ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।