ਚੰਡੀਗੜ੍ਹ ’ਚ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
ਤਾਰਾਗੜ੍ਹ, 9 ਸਤੰਬਰ (ਸੋਹਨ ਲਾਲ)-ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ’ਚ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ । ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਪਠਾਨਕੋਟ ਜ਼ਿਲ੍ਹੇ ਤੋਂ ਵੀ ਕਾਂਗਰਸ ਵਰਕਰਾਂ ਨੇ ਸ਼ਮੂਲੀਅਤ ਕੀਤੀ ।
ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਤੀਸ਼ ਜੱਟ ਪੰਮਾ ਤੇ ਸਾਥੀ ਕਾਂਗਰਸੀ ਵਰਕਰ। ਅਜੀਤ ਤਸਵੀਰ
10-09-2026