11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ’ਚ ਅਧਿਆਪਕ ਦਿਵਸ ਮਨਾਇਆ

ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ. ਬੀ.

ਅਜੀਤ ਡੈਸਕ 11-09-2026
ਬਟਾਲਾ, 10 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐੱਸ.ਈ.) ਕਾਦੀਆਂ ਵਿਖੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਮਾਣ ਸਤਿਕਾਰ ਦਿੰਦੇ ਹੋਏ ਉਨ੍ਹਾਂ ਲਈ ਕਵਿਤਾਵਾਂ, ਭਾਸ਼ਣ, ਗੀਤ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਅਧਿਆਪਕਾਂ ’ਤੇ ਸੁੰਦਰ ਸ਼ਾਇਰੀ ਤੇ ਗੀਤ ਲਗਾ ਕੇ ਉਨ੍ਹਾਂ ਦੇ ਮਨ ਨੂੰ ਖੁਸ਼ੀ ਨਾਲ ਭਰ ਦਿੱਤਾ। ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਅਧਿਆਪਕ ਨੂੰ ਮਿਹਨਤ ਤੇ ਲਗਨ ਦੇ ਨਾਲ ਕੰਮ ਕਰਨਾ ਚਾਹੀਦਾ ਹੈ ਤੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਸੁਖਜਿੰਦਰਵੀਰ ਸਿੰਘ ਨੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਅਧਿਆਪਕ ਹੀ ਸਮਾਜ ਦੇ ਅਸਲੀ ਨਿਰਮਾਤਾ ਹਨ, ਜਿਨਾਂ ਦੇ ਸਹਾਰੇ ਵਿਦਿਆਰਥੀ ਆਪਣੀ ਮੰਜ਼ਿਲ ’ਤੇ ਪਹੁੰਚਦੇ ਹਨ। ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਨਵਪ੍ਰੀਤ ਕੌਰ, ਨਵਨੀਤ ਕੌਰ, ਸਿਮਰਨ, ਵਰਸ਼ਾ, ਅਮਤੁਲ, ਪਰਵੀਨ ਅਤੇ ਜਤਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ ।
ਪਿਛਲੀ ਖ਼ਬਰ ਜੀ.ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਕਰਨਬੀਰ ਸਿੰਘ ਦੀ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਮਾਝਾ ਕਾਲਜ ਆਫ਼ ਫਾਰਮੇਸੀ ਪਿੰਡ ਗਿੱਲਾਂਵਾਲੀ ਵਿਖੇ ਦਾਖ਼ਲਿਆਂ ਦੀ ਆਖਰੀ ਮਿਤੀ 13 ਸਤੰਬਰ- ਪ੍ਰਿੰ. ਬੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।