ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ ਅਤੇ ਬਲਦੇਵ ਸਿੰਘ ਤਾਜਪੁਰ ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
ਗੁਰਦਾਸਪੁਰ, 10 ਸਤੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਅਕਾਲੀ ਆਗੂਆਂ ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ ਅਤੇ ਬਲਦੇਵ ਸਿੰਘ ਤਾਜਪੁਰ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕਰਨ ’ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ ਸਬੰਧੀ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਮਿਲੀ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨਗੇ ।
ਅਜੀਤ ਡੈਸਕ
11-09-2026