11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਨਵਾਂ ਜੋਸ਼-ਡਾ. ਰਾਏ

ਘਰੋਟਾ 10 ਸਤੰਬਰ (ਸੰਜੀਵ ਗੁਪਤਾ)-ਕਾਂਗਰਸ ਪਾਰਟੀ ਵਲੋਂ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਇਹ ਗੱਲ ਕਾਂਗਰਸ ਆਗੂ ਡਾ.

ਕਾਂਗਰਸ ਆਗੂ ਡਾ: ਪੰਕਜ ਰਾਏ । 11-09-2026
ਘਰੋਟਾ 10 ਸਤੰਬਰ (ਸੰਜੀਵ ਗੁਪਤਾ)-ਕਾਂਗਰਸ ਪਾਰਟੀ ਵਲੋਂ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਵਰਕਰਾਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਇਹ ਗੱਲ ਕਾਂਗਰਸ ਆਗੂ ਡਾ. ਪੰਕਜ ਰਾਏ ਨੇ ਕਹੀ। ਉਹ ਘਰੋਟਾ ਇਲਾਕੇ ਦੇ ਦੌਰੇ ਦੌਰਾਨ ਅਨੇਕਾਂ ਪਿੰਡਾਂ ’ਚ ਜਨ ਸੰਪਰਕ ਪ੍ਰੋਗਰਾਮਾਂ ਲਈ ਪਹੁੰਚੇ ਹੋਏ ਸਨ । ਡਾ: ਪੰਕਜ ਰਾਏ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਾਰੇ ਵਰਗਾਂ ਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ’ਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਤੇ ਮਾਰਗਦਰਸ਼ਨ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਤੇ ਪਾਰਟੀ ਵਰਕਰਾਂ ’ਚ ਨਵੀਂ ਊਰਜਾ ਦਾ ਸੰਚਾਰ ਹੋਵੇਗਾ । ਉਨ੍ਹਾਂ ਭਰੋਸਾ ਜਤਾਇਆ ਕਿ ਸਚਿਨ ਪਾਇਲਟ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ। ਇਸ ਨਾਲ ਪੰਜਾਬ ’ਚ ਕਾਂਗਰਸ ਪਾਰਟੀ ਹੋਰ ਸੰਗਠਿਤ ਤੇ ਮਜ਼ਬੂਤ ਹੋ ਕੇ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ । ਡਾ: ਪੰਕਜ ਰਾਏ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ ਤੇ ਪੰਜਾਬ ’ਚ ਸਰਕਾਰ ਬਣਾਉਣ ਵਿੱਚ ਸਫਲ ਹੋਵੇਗੀ ।
ਪਿਛਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ’ਤੇ ਕਾਰਵਾਈ ਲਈ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਖੱਤਰੀ ਸਭਾ ਪਠਾਨਕੋਟ ਵਲੋਂ ਪੀ.ਏ.ਸੀ. ਮੈਂਬਰ ਹਰਪ੍ਰੀਤ ਸਿੰਘ ਰਾਜਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।