11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬੇਅਦਬੀ ਦੇ ਦੋਸ਼ੀਆਂ ’ਤੇ ਕਾਰਵਾਈ ਲਈ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਪਠਾਨਕੋਟ, 10 ਸਤੰਬਰ (ਵਿਨੋਦ)-ਲੁਧਿਆਣਾ ’ਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ ਕਾਰਵਾਈ ਨੂੰ ਲੈ ਕੇ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੇ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਦੀ ਅਗਵਾਈ ਵਿਚ ਡੀ. ਸੀ.

ਅਜੀਤ ਡੈਸਕ 11-09-2026
ਪਠਾਨਕੋਟ, 10 ਸਤੰਬਰ (ਵਿਨੋਦ)-ਲੁਧਿਆਣਾ ’ਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ ਕਾਰਵਾਈ ਨੂੰ ਲੈ ਕੇ ਰਾਸ਼ਟਰੀ ਵਾਲਮੀਕਿ ਧਰਮ ਸਮਾਜ ਦੇ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਦੀ ਅਗਵਾਈ ਵਿਚ ਡੀ.ਸੀ. ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਰੈਵਨਿਊ ਅਫਸਰ ਨੂੰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਅਮਿਤ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਕਈ ਥਾਵਾਂ ’ਤੇ ਬੇਅਦਬੀ ਹੋਈ ਹੈ, ਪਰ ਪੰਜਾਬ ਸਰਕਾਰ ਦੀ ਢਿੱਲੀ ਕਾਰਜ ਪ੍ਰਣਾਲੀ ਦੇ ਚੱਲਦੇ ਦੋਸ਼ੀਆਂ ਦੇ ਹੌਂਸਲੇ ਬੁਲੰਦ ਹਨ, ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੱਥੇ-ਜਿੱਥੇ ਬਾਬਾ ਸਾਹਿਬ ਦੇ ਬੁੱਤ ਲੱਗੇ ਹੋਏ ਹਨ, ਉਨ੍ਹਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਤਾਂ ਜੋ ਫਿਰ ਤੋਂ ਕੋਈ ਬੇਅਦਬੀ ਨਾ ਕਰ ਸਕੇ, ਉਨ੍ਹਾਂ ਕਿਹਾ ਕਿ ਜੇਕਰ ਫਿਰ ਤੋਂ ਇਸ ਤਰ੍ਹਾਂ ਦੀ ਬੇਅਦਬੀ ਹੁੰਦੀ ਹੈ ਤਾਂ ਉਨ੍ਹਾਂ ਦੇ ਸਮਾਜ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ । ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਇਸ ਮੌਕੇ ਪੰਜਾਬ ਜਨਰਲ ਸਕੱਤਰ ਕਮਲ ਗਿੱਲ, ਜ਼ਿਲ੍ਹਾ ਚੇਅਰਮੈਨ ਬੰਟੀ ਹੌਸਲਾ, ਯੂਥ ਜ਼ਿਲਾ ਪ੍ਰਧਾਨ ਹਰੀਸ਼ ਕੁਮਾਰ ਹੈਪੀ, ਰਾਜੇਸ਼ ਕੁਮਾਰ ਅਤੇ ਆਕਾਸ਼ ਭੱਟੀ ਆਦਿ ਸ਼ਾਮਿਲ ਸਨ ।
ਪਿਛਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ ਵੈਨਾਂ ’ਤੇ ਆਰ.ਟੀ.ਓ. ਦੀ ਕਾਰਵਾਈ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਨਵਾਂ ਜੋਸ਼-ਡਾ. ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।