17.82 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸ਼ਿੰਗਾਰਮਾ ਪੁਲ ਦਾ ਮੰਤਰੀ ਲਾਲ ਚੰਦ ਨੇ ਰੱਖਿਆ ਨੀਂਹ ਪੱਥਰ
ਨਰੋਟ ਜੈਮਲ ਸਿੰਘ, 10 ਸਤੰਬਰ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਪਿੰਡ ਕੋਲੀਆਂ ਦੇ ਨਜ਼ਦੀਕ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਮੌਕੇ ਵੱਡੀ ਗਿਣਤੀ ’ਚ ਇਲਾਕਾ ਵਾਸੀ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ ।
ਕ
ਕੋਲੀਆਂ ਦੇ ਲਾਗੇ ਸਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਇਲਾਕਾ ਨਿਵਾਸੀ । ਤਸਵੀਰ: ਸ਼ਸ਼ੀ ਕੁਮਾਰ
11-09-2026
ਨਰੋਟ ਜੈਮਲ ਸਿੰਘ, 10 ਸਤੰਬਰ (ਸ਼ਸ਼ੀ ਕੁਮਾਰ)-ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵਲੋਂ ਪਿੰਡ ਕੋਲੀਆਂ ਦੇ ਨਜ਼ਦੀਕ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ । ਇਸ ਮੌਕੇ ਵੱਡੀ ਗਿਣਤੀ ’ਚ ਇਲਾਕਾ ਵਾਸੀ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਸ਼ਿੰਗਾਰਮਾ ਵਿਖੇ ਪੁਲ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਦੀ ਅਗਵਾਈ ਹੇਠ ਪੂਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਵਿਚ ਤਿੰਨ ਨਵੇਂ ਪੁਲਾਂ ਨੂੰ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ’ਤੇ ਕਰੀਬ 62 ਕਰੋੜ ਰੁਪਏ ਦੀ ਲਾਗਤ ਆਵੇਗੀ । ਇਨ੍ਹਾਂ ਵਿਚੋਂ ਸ਼ਿੰਗਾਰਮਾ ਦੇ ਨਜ਼ਦੀਕ ਬਣਨ ਵਾਲੇ ਪੁਲ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਗਿਆ ਹੈ । ਇਸ ਤੋਂ ਇਲਾਵਾ ਜਲਾਲੀਆ ਨਾਲੇ ’ਤੇ ਬਣਨ ਵਾਲੇ ਪੁਲ ਦਾ ਨਿਰਮਾਣ ਕਾਰਜ ਵੀ ਇਕ ਹਫ਼ਤੇ ਦੇ ਅੰਦਰ ਸ਼ੁਰੂ ਕਰਵਾਉਣ ਦੀ ਗੱਲ ਉਨ੍ਹਾਂ ਕਹੀ । ਤੀਜਾ ਪੁਲ ਘਰੋਟਾ ਦੇ ਨਜ਼ਦੀਕ ਸਾਂਭਲਾ ਵਿਖੇ ਬਣਾਇਆ ਜਾਣਾ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਿੰਗਾਰਮਾ ਵਿਖੇ ਬਣਨ ਵਾਲਾ ਪੁਲ ਲਗਭਗ 165 ਮੀਟਰ ਲੰਬਾ ਤੇ 42 ਮੀਟਰ ਚੌੜਾ ਹੋਵੇਗਾ, ਜਿਸ ਦੇ ਨਿਰਮਾਣ ’ਤੇ 17 ਕਰੋੜ 82 ਲੱਖ ਰੁਪਏ ਦੀ ਲਾਗਤ ਆਵੇਗੀ । ਲੋਕਾਂ ਦੀ ਸਿਹਤ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇਸ ਇਲਾਕੇ ਵਿਚ 100 ਬਿਸਤਰਿਆਂ ਵਾਲਾ ਹਸਪਤਾਲ ਖੋਲ੍ਹਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਤੋਂ ਸਿੱਧਾ ਕੀੜੀ ਨੂੰ ਜੋੜਨ ਵਾਲੇ ਇਕ ਵੱਡੇ ਪੁਲ ਦਾ ਪ੍ਰੋਜੈਕਟ ਵੀ ਪ੍ਰਕਿਰਿਆ ਅਧੀਨ ਹੈ ਅਤੇ ਇਸ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ’ਤੇ ਸਮੂਹ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲੰਬੇ ਸਮੇਂ ਤੱਕ ਲਾਹੇਵੰਦ ਰਹੇਗਾ ਅਤੇ ਆਵਾਜਾਈ ਦੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ । ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਧਰਮਪਾਲ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਸਰਪੰਚ ਬਮਿਆਲ ਮਨੀਸ਼ ਗੁਪਤਾ, ਸਰਪੰਚ ਕੋਲੀਆਂ ਰਾਜੂ, ਸਰਪੰਚ ਕੋਟ ਭੱਟੀਆਂ ਰਾਜੇਸ਼ ਠਾਕੁਰ, ਸਰਪੰਚ ਢੀਡਾ ਰਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮਦਨ ਕੁਮਾਰ, ਰਾਜ ਕੁਮਾਰ, ਬਿਸ਼ਨ ਦਾਸ, ਯਸ਼ਪਾਲ ਵਰਮਾ, ਸਰਪੰਚ ਕੋਟਲੀ ਵਿਪਨ ਕੁਮਾਰ, ਸਰਪੰਚ ਕਿਲਪੁਰ ਬੋਧਰਾਜ, ਸੰਮਤੀ ਮੈਂਬਰ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਸੰਦੀਪ ਮਹਾਜਨ, ਕੌਂਸਲਰ ਕਰਮ ਚੰਦ, ਸਰਕਲ ਪ੍ਰਧਾਨ ਯਸ਼ਪਾਲ ਦਤਿਆਲ, ਸਰਪੰਚ ਮਾਖਣਪੁਰ ਮੰਗਾ ਰਾਮ, ਬਲਾਕ ਸੰਮਤੀ ਮੈਂਬਰ ਲਲੀਤਾ ਦੇਵੀ ਆਦਿ ਹਾਜ਼ਰ ਸਨ ।