11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਟੇਟ ਪੈਨਸ਼ਨਰ ਵੈਲਫੇਅਰ ਐਸੋਸਿਏਸ਼ਨ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ

ਪਠਾਨਕੋਟ, 10 ਸਤੰਬਰ (ਸੰਧੂ)-ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਰਾਮਪਾਲ ਸੈਣੀ, ਚਮਨ ਗੁਪਤਾ ਤੇ ਕੁਲਭੂਸ਼ਣ ਸ਼ਰਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ’ਚ ਸੂਬਾ ਪ੍ਰਧਾਨ ਨਰੇਸ਼ ਕੁਮਾਰ ਤੇ ਜਨਰਲ ਸਕੱਤਰ ਡਾ: ਲੇਖਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ।

ਅਜੀਤ ਡੈਸਕ 11-09-2026
ਪਠਾਨਕੋਟ, 10 ਸਤੰਬਰ (ਸੰਧੂ)-ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਰਾਮਪਾਲ ਸੈਣੀ, ਚਮਨ ਗੁਪਤਾ ਤੇ ਕੁਲਭੂਸ਼ਣ ਸ਼ਰਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ’ਚ ਸੂਬਾ ਪ੍ਰਧਾਨ ਨਰੇਸ਼ ਕੁਮਾਰ ਤੇ ਜਨਰਲ ਸਕੱਤਰ ਡਾ: ਲੇਖਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਬੁਲਾਰਿਆਂ ਰਾਮਪਾਲ ਸੈਣੀ, ਕੁਲਭੂਸ਼ਣ ਸ਼ਰਮਾ, ਚਮਨ ਲਾਲ, ਐਕਸੀਅਨ ਮਹੇਸ਼ ਦਾਸ, ਯੁੱਧਵੀਰ ਸੈਣੀ, ਸੁਖਵਿੰਦਰ ਸ਼ਰਮਾ, ਵਜ਼ੀਰ ਚੰਦ ਤੇ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਰਵੱਈਏ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ । ਸੂਬਾ ਪ੍ਰਧਾਨ ਨਰੇਸ਼ ਕੁਮਾਰ ਤੇ ਡਾ: ਲੇਖਰਾਜ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਚਿਰਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ । ਉਨ੍ਹਾਂ ਪੰਜਾਬ-ਹਰਿਆਣਾ ਹਾਈਕੋਰਟ ਦੇ ਡੀ.ਏ. ਸਬੰਧੀ ਫੈਸਲੇ ਨੂੰ ਲਾਗੂ ਕਰਦਿਆਂ 18 ਫ਼ੀਸਦੀ ਡੀ.ਏ. ਸਮੇਤ ਬਕਾਏ ਜਾਰੀ ਕਰਨ, ਪੇਅ-ਕਮਿਸ਼ਨ ਅਨੁਸਾਰ 2.59 ਦਾ ਗੁਣਾਂਕ ਲਾਗੂ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ । ਇਸ ਤੋਂ ਇਲਾਵਾ 17/7/20 ਤੇ 15/1/15 ਦੇ ਮੁਲਾਜ਼ਮ ਮਾਰੂ ਪੱਤਰ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਸੂਬਾ ਫਰੰਟ ਦੇ ਪ੍ਰੋਗਰਾਮ ਅਨੁਸਾਰ 1 3 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਿਹਾਇਸ਼ ਦੇ ਘਿਰਾਓ ’ਚ ਵੱਡੀ ਗਿਣਤੀ ’ਚ ਪੈਨਸ਼ਨਰ ਅਤੇ ਮੁਲਾਜ਼ਮ ਸ਼ਾਮਿਲ ਹੋ ਕੇ ਐਕਸ਼ਨ ਨੂੰ ਸਫਲ ਬਣਾਉਣਗੇ । ਮੀਟਿੰਗ ’ਚ ਗੁਰਮੀਤ ਸਿੰਘ, ਦਿਲਬਾਗ, ਸੁਰਿੰਦਰ, ਕਮਾਲ ਸਿੰਘ, ਮਹਾਰਾਜ ਕ੍ਰਿਸ਼ਨ, ਬਖ਼ਸ਼ੀ ਰਾਮ, ਜੋਗਿੰਦਰ ਪਾਲ, ਤਾਰਾ ਚੰਦ, ਓਮ ਪ੍ਰਕਾਸ਼, ਤਰਸੇਮ, ਕੇਵਲ ਕ੍ਰਿਸ਼ਨ, ਵਜ਼ੀਰ ਚੰਦ ਅਤੇ ਹੀਰਾ ਲਾਲ ਸਮੇਤ ਹੋਰ ਸਾਥੀ ਹਾਜ਼ਰ ਸਨ ।
ਪਿਛਲੀ ਖ਼ਬਰ 18 ਫੁੱਟ ਚੌੜੀਆਂ ਸੜਕਾਂ ਦਾ ਕੰਮ ਹੋਇਆ ਸ਼ੁਰੂ ਕੈਬਨਿਟ ਮੰਤਰੀ ਨੇ ਰੱਖਿਆ ਸੀ ਨੀਂਹ ਪੱਥਰ ਅਗਲੀ ਖ਼ਬਰ ਵੈਸ਼ਨੋ ਕਾਲਜ ਨੇੜੇ ਚੱਕੀ ਖੱਡ ’ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।