12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਕੱਲ੍ਹ ਮਨਾਈ ਜਾਵੇਗੀ-ਭਾਈ ਕਰਨੈਲ ਸਿੰਘ ਪੀਰ ਮੁਹੰਮਦ

ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਈ ਗਗਨਦੀਪ ਸਿੰਘ ਰਿਆੜ ਦੇ ਗ੍ਰਹਿ ਹਰਚੋਵਾਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੀ 83ਵੀਂ ਸਾਲਾਨਾ ਵਰ੍ਹੇਗੰਢ 13 ਸਤੰਬਰ ਨੂੰ ਧੂਮ-ਧਾਮ ਨਾਲ ਮਨਾਈ ਜਾਵੇਗੀ।

ਅਜੀਤ ਡੈਸਕ 12-09-2026
ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਈ ਗਗਨਦੀਪ ਸਿੰਘ ਰਿਆੜ ਦੇ ਗ੍ਰਹਿ ਹਰਚੋਵਾਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੀ 83ਵੀਂ ਸਾਲਾਨਾ ਵਰ੍ਹੇਗੰਢ 13 ਸਤੰਬਰ ਨੂੰ ਧੂਮ-ਧਾਮ ਨਾਲ ਮਨਾਈ ਜਾਵੇਗੀ। ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਰਨਲ ਸਕੱਤਰ ਗਗਨਦੀਪ ਸਿੰਘ ਰਿਆੜ ਨੇ ਸਮੂਹ ਸਿੱਖ ਨੌਜਵਾਨਾਂ ਤੇ ਪੰਜਾਬੀ ਜਵਾਨੀ ਨੂੰ ਅਪੀਲ ਕੀਤੀ ਹੈ ਕਿ ਉਹ 13 ਸਤੰਬਰ 2026, ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ। ਇਸ ਮੌਕੇ ਜਿੱਥੇ ਸਰਬੱਤ ਦੇ ਭਲੇ ਲਈ ਅਤੇ ਜੇਲ੍ਹਾਂ ਵਿੱਚ ਬੰਦ ’ਬੰਦੀ ਸਿੰਘਾਂ’ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਉੱਥੇ ਹੀ ਪੰਥ ਤੇ ਪੰਜਾਬ ਦੇ ਭਲੇ ਵਾਸਤੇ ਫੈਡਰੇਸ਼ਨ ਦੇ ਭਵਿੱਖੀ ਰਣਨੀਤਕ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਜਗਰੂਪ ਸਿੰਘ ਪਟਿਆਲਾ, ਸੁਖਵਿੰਦਰ ਸਿੰਘ ਦੀਨਾਨਗਰ, ਕੰਵਲਜੀਤ ਸਿੰਘ ਗੁਰਦਾਸਪੁਰ, ਲਵਪ੍ਰੀਤ ਸਿੰਘ ਬਟਾਲਾ, ਪਰਮਜੀਤ ਸਿੰਘ ਧਨੇਰ ਮਜੀਠਾ, ਅਮਨਦੀਪ ਸਿੰਘ ਰਿਆੜ, ਹਰਚੋਵਾਲ, ਡਾਕਟਰ ਰਣਜੀਤ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਕਰਮ ਸਿੰਘ, ਪ੍ਰਕਾਸ਼ ਚੰਦ, ਸੁਖਵਿੰਦਰ ਸਿੰਘ ਚਾਹਲ, ਗੁਰਮੁੱਖ ਸਿੰਘ ਸੰਧੂ, ਡਾਕਟਰ ਕਾਰਜ ਸਿੰਘ, ਭਾਈ ਸੁਖਦੇਵ ਸਿੰਘ ਇਟਲੀ ਵਾਲੇ, ਪ੍ਰਭਜੋਤ ਸਿੰਘ ਫਰੀਦਕੋਟ, ਸੁਖਚੈਨ ਸਿੰਘ ਸੰਤੂ ਵਾਲਾ,ਲਖਵਿੰਦਰ ਸਿੰਘ ਸੰਤੂ ਵਾਲਾ, ਹਰਭਿੰਦਰ ਸਿੰਘ ਸੰਧੂ, ਦਿਲਜੀਤ ਸਿੰਘ, ਨਿਰਮਲ ਸਿੰਘ ਬੱਲ, ਸਰਬਜੀਤ ਸਿੰਘ ਸਿੱਧੂ, ਲਖਵਿੰਦਰ ਸਿੰਘ ਸੋਨੂੰ, ਗੁਰਬਚਨ ਸਿੰਘ ਕੜਾਹੇ ਵਾਲਾ, ਅੰਗਰੇਜ ਸਿੰਘ ਬੱਲ, ਸੁਖਮੰਦਰ ਸਿੰਘ ਕੜਾਹੇ ਵਾਲਾ, ਸੁਖਦੇਵ ਸਿੰਘ ਵੰਯੋਕੇ, ਜਗੀਰ ਸਿੰਘ ਤਲਵੰਡੀ ਨਪਾਲਾ, ਸੁਖਦੇਵ ਸਿੰਘ ਮਹੀਆ ਵਾਲਾ, ਭੁਪਿੰਦਰ ਸਿੰਘ ਜੀਰਾ, ਡਾ.ਸੁਖਦੇਵ ਸਿੰਘ ਚੁਰੀਆ, ਭਗਵਾਨ ਸਿੰਘ ਝੰਡਾ ਬੱਗਾ, ਤੀਰਥ ਸਿੰਘ ਕੜਾਹੇ ਵਾਲਾ, ਗੁਰਮੇਜ ਸਿੰਘ ਸੈਕਟਰੀ, ਤਰਸੇਮ ਸਿੰਘ ਸੰਤੂ ਵਾਲਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮੰਨੀਆਂ ਮੰਗਾਂ ਦੇ ਸਰਕੂਲਰ ਜਾਰੀ ਨਾ ਕੀਤੇ ਤਾਂ 16 ਨੂੰ ਪਟਿਆਲਾ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ-ਬੱਲਪੁਰੀਆਂ ਅਗਲੀ ਖ਼ਬਰ ਵਾਰਡ ਨੰ: 22 ’ਚ ਇਸਤਰੀ ਅਕਾਲੀ ਦਲ ਦੀ ਮੀਟਿੰਗ- ਮਲਕੀਤ ਕੌਰ ਬਣੀ ਵਾਰਡ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।